ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਕੀਤੀ ਜਾ
ਰਹੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਚੈਕ ਵੰਡੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ ਵੱਲੋਂ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ ’ਤੇ ਤਕਸੀਮ ਕੀਤੇ ਗਏ।ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਪਿੰਡ ਅਟਾਰੀ, ਬਹੋੜੂ, ਹੇਰ, ਛੇਹਰਟਾ, ਮਹਿਮਾ ਪੰਡੋਰੀ, ਰਾਮਪੁਰਾ ਝੀਤੇ ਆਦਿ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ 11 ਚੈਕ ਦਿੱਤੇ ਗਏ।ਲੋੜਵੰਦ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ।ਇਸ ਮੌਕੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਤਜਿੰਦਰ ਸਿੰਘ, ਸੁਖਵਿੰਦਰ ਸਿੰਘ ਪੰਡੋਰੀ, ਹਰਜੀਤ ਸਿੰਘ ਬਹੋੜੂ ਤੇ ਪਰਮਪਾਲ ਸਿੰਘ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media