Tuesday, October 13, 2026

ਹਿਮਾਚਲ ਵਿਖੇ ਵਾਪਰੇ ਬੱਸ ਹਾਦਸੇ `ਚ 28 ਮੌਤਾਂ – ਕਈ ਜਖਮੀ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ)  ਹਿਮਾਚਲ ਦੇ ਟੂਰਿਸਟ ਕੇਂਦਰ ਸ਼ਿਮਲਾ ਤੋਂ 140 ਕਿਲੋਮੀਟਰ ਦੂਰ ਰਾਮਪੁਰ ਦੇ ਖਨੇਰੀ ਨੇੜੇ ਇਕ ਬਸ ਖੱਡ ਵਿਚ ਡਿੱਗ ਜਾਣ ਨਾਲ 28 ਦੇ ਕਰੀਬ ਯਾਤਰੂਆਂ ਦੀ ਮੌਤ ਅਤੇ ਕਈ ਹੋਰਾਂ ਦੇ ਜਖਮੀ ਹੋਣ ਦੀ ਖਬਰ ਹੈ।ਮਿਰਤਕਾਂ ਵਿੱਚ ਰਾਮਪੁਰ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਲੋਕ ਦੱਸੇ ਜਾਂਦੇ ਹਨ।ਪੁਲਿਸ ਅਨੁਸਾਰ ਦੂਜੀ ਬੱਸ ਨੂੰ ਓਵਰਟੇਕ ਕਰਦਿਆਂ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੱੇ ਸਤਲੁੱਜ ਦਰਿਆ ਦੇ ਕਿਨਾਰੇ ਖੱਡ ਵਿੱਚ ਡਿੱਗ ਪਈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਮੰਦਭਾਗੀ ਘਟਨਾ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਤੇ ਜਖਮੀਆ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply