ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੈਚੂਲਰ ਆਫ਼ ਡਿਜ਼ਾਇਨ ਵਿਭਾਗ ਦੇ ਦੂਜੇ
ਸਮੈਸਟਰ ਦੀਆਂ ਵਿਦਿਆਰਥਣਾਂ ਮੰਨਤ ਗੁਪਤਾ, ਮੁਸਕਾਨ, ਸਾਕਸ਼ੀ ਵਧਵਾ, ਕੇਸ਼ਵੀ ਮਹਿਰਾ, ਗੁਰਪ੍ਰੀਤ ਕੌਰ, ਸ਼ੁਭਾਗਨੀ, ਕਰੀਤੀ ਅਗਰਵਾਲ ਅਤੇ ਜੈਸਮੀਨ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅੱਵਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਮੈਰਿਟ ਸਥਾਨ `ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਮਿਸਜ਼. ਮਨਦੀਪ ਸੌਖੀ, ਮੁਖੀ, ਡਿਜ਼ਾਇਨ ਵਿਭਾਗ, ਡਾ. ਸਿਮਰਦੀਪ, ਡੀਨ ਅਕਾਦਮਿਕ ਅਤੇ ਡਾ. ਲਲਿਤ ਗੌਪਾਲ, ਅਸਿਸਟੈਂਟ ਪ੍ਰੋਫੈਸਰ ਇਨ ਡਿਜ਼ਾਇਨ ਵਿਭਾਗ ਸਮੇਤ ਹੋਰ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ `ਤੇ ਮੁਬਾਰਕਾਂ ਦਿੱਤੀਆਂ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media