ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਦੇ
ਮੰਤਵ ਨਾਲ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ‘ਪ੍ਰਤਿਭਾ ਖੋਜ ਮੁਕਾਬਲਾ’ ਆਯੋਜਿਤ ਕੀਤਾ ਗਿਆ।ਇਸ ਮੁਕਾਬਲੇ ਵਿੱਚ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕਵਿਤਾ ਉਚਾਰਣ, ਗੀਤ ਗਾਇਣ, ਕਵੀਸ਼ਰੀ, ਵਾਰ ਗਾਇਣ, ਭਾਸ਼ਣ ਕਲਾ, ਨਾਟਕ ਅਤੇ ਸਕਿੱਟ ਆਦਿ ਵੱਖ-ਵੱਖ ਵੰਨਗੀਆਂ ਵਿੱਚ ਹਿੱਸਾ ਲਿਆ।ਇਸ ਪ੍ਰਤਿਭਾ ਖੋਜ ਮੁਕਾਬਲੇ ਦੀ ਸ਼ੁਰੂਆਤ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਸ਼ਮਾਂ ਰੋਸ਼ਨ ਕਰਕੇ ਕੀਤੀ। ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਪ੍ਰਤਿਭਾ ਖੋਜ ਮੁਕਾਬਲਿਆਂ ਦੌਰਾਨ ਗੀਤ ਗਾਇਣ ਮੁਕਾਬਲੇ ਵਿੱਚ 10+2 ਆਰਟਸ ਦੇ ਗਗਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।ਕਵਿਤਾ ਉਚਾਰਣ ਵਿੱਚ ਰਤਿੰਦਰ ਕੌਰ (10+1 ਨਾਨ ਮੈਡੀਕਲ) ਨੇ ਪਹਿਲਾ, ਕਿਰਨਦੀਪ ਕੌਰ (10+1 ਆਰਟਸ) ਨੇ ਦੂਸਰਾ ਤੇ ਪ੍ਰਭਜੋਤ ਕੌਰ (10+1 ਮੈਡੀਕਲ) ਨੇ ਤੀਸਰਾ ਸਥਾਨ ਹਾਸਲ ਕੀਤਾ।ਭਾਸ਼ਣ ਮੁਕਾਬਲੇ ’ਚ ਗੁਰਜੋਤ ਸਿੰਘ (10+1 ਕਾਮਰਸ) ਨੇ ਪਹਿਲਾ, ਵਾਣੀ ਅਰੋੜਾ (10+1 ਨਾਨ ਮੈਡੀਕਲ) ਨੇ ਦੂਸਰਾ ਅਤੇ ਅਵਨੀਤ ਕੌਰ (10+1 ਆਰਟਸ) ਨੇ ਤੀਸਰਾ ਸਥਾਨ ਹਾਸਲ ਕਰਕੇ ਨਾਮਣਾ ਖੱਟਿਆ। ਭੰਗੜਾ ਟੀਮ ਦੀ ਬੇਤਹਰੀਨ ਪੇਸ਼ਕਾਰੀ ਪੱਖੋਂ ਅਵਤਾਰ ਸਿੰਘ (10+2 ਆਰਟਸ) ਤੇ ਜਸਲੀਨ ਸਿੰਘ (10+2 ਨਾਨ ਮੈਡੀਕਲ) ਨੇ ਬੈਸਟ ਡਾਂਸਰ ਵਜੋਂ ਪਹਿਲਾ ਸਥਾਨ ਹਾਸਲ ਕੀਤਾ ।ਨਾਟਕ ਕਲਾ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪ੍ਰਭਜੋਤ ਸਿੰਘ (10+2 ਕਾਮਰਸ) ਨੂੰ ਵਧੀਆ ਅਦਾਕਾਰ ਵਜੋਂ ਸਨਮਾਨਿਆ ਗਿਆ।ਪੰਜਾਬੀ ਲੋਕ ਨਾਚ ਗਿੱਧੇ ਵਿੱਚ ਜੈਸਮੀਨ (10+2 ਮੈਡੀਕਲ) ਤੇ ਗੁਰਮਨਦੀਪ ਕੌਰ (10+2 ਕਾਮਰਸ) ਨੇ ਬੇਹਤਰੀਨ ਡਾਂਸ ਕਲਾ ਰਾਹੀਂ ਪਹਿਲਾ ਸਥਾਨ ਹਾਸਲ ਕੀਤਾ ।
ਸਕੂਲ ਦੇ ਪਿੰ੍ਰਸੀਪਲ ਬਲਜਿੰਦਰ ਸਿੰਘ ਨੇ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਭਰਪੂਰ ਸਲਾਘਾ ਕੀਤੀ।ਉਹਨਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਦੱਸਿਆ ਕਿ ਪ੍ਰਤਿਭਾ ਨੂੰ ਨਿਖਾਰਨ ਅਤੇ ਆਗਾਮੀ ਮੁਕਾਬਲਿਆਂ ਲਈ ਤਿਆਰ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ ਜਿਸ ਸਦਕਾ ਉਹ ਵੱਖਵੱਖ ਖੇਤਰਾਂ ਵਿੱਚ ਨਾਮਣਾ ਖੱਟ ਸਕਦੇ ਹਨ।ਅੰਤ ਵਿੱਚ ਸਕੂਲ ਦੀ ਡੀਨ ਸਟੂਡੈਂਟ ਵੈਲਫੇਅਰ ਨੇ ਸਮੁੱਚੇ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਆਏ ਹੋਏ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਕਹੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media