ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 125 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ
ਸਮੂਹ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 23ਵੇਂ ਦਿੱਲੀ ਪੁਸਤਕ ਮੇਲੇ ਵਿਚ ਭਾਗ ਲਵੇਗਾ।ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਇਹ ਮੇਲਾ 26 ਅਗਸਤ ਤੋਂ 3 ਸਤੰਬਰ 2017 ਤਕ ਹੋਵੇਗਾ।
ਵਾਈਸ-ਚਾਂਸਲਰ, ਸ੍ਰੀ ਐਸ.ਕੇ ਸੰਧੂ, ਆਈ.ਏ.ਐਸ ਨੇ ਕਿਹਾ ਕਿ ਇਸ ਮੇਲੇ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਖਰਚਾ ਯੂਨੀਵਰਸਿਟੀ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖੋਜ ਅਤੇ ਅਕਾਦਮਿਕਤਾ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਿਚ ਪੜ੍ਹਨ ਦੀ ਹੋਰ ਰੁਚੀ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਅਧੀਨ ਯੂਨੀਵਰਸਿਟੀ ਵੱਲੋਂ ਇਹ ਨਿਰਣਾ ਲਿਆ ਗਿਆ।ਉਨ੍ਹਾਂ ਕਿਹਾ ਕਿ ਇਸ ਮੇਲੇ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਪੜ੍ਹਨ ਅਤੇ ਖਰੀਦਣ ਨੂੰ ਮਿਲਣਗੀਆਂ ਅਤੇ ਉਹ ਇਸ ਮੌਕੇ ਹੋਣ ਵਾਲੀਆਂ ਕਾਨਫਰੰਸ, ਸੈਮੀਨਾਰ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਵੇਗਾ।ਇਸ ਮੌਕੇ ਮੇਲੇ ਦੇ ਆਯੋਜਕਾਂ ਵੱਲੋਂ ਵੱਖ-ਵੱਖ ਉਚ ਦਰਜੇ ਦੇ ਪੁਸਤਕ ਸੰਪਾਦਕਾਂ ਨਾਲ ਮਿਲਣੀ ਵੀ ਆਯੋਜਤ ਕੀਤੀ ਜਾਵੇਗੀ ਜਿਸ ਵਿਚ ਵਿਦਿਆਰਥੀ ਸੰਪਾਦਕਾਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।
ਸ੍ਰੀ ਸੰਧੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 125 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਮੂਹ ਇਸ ਮੇਲੇ ਵਿਚ ਭਾਗ ਲੈਣ ਲਈ ਭੇਜਿਆ ਜਾਵੇਗਾ।ਇਥੇ ਵਰਣਨਯੋਗ ਹੈ ਕਿ ਇਸ ਪੁਸਤਕ ਮੇਲੇ ਦਾ ਆਯੋਜਨ ਹਰ ਵਰ੍ਹੇ ਫੇਡਰੇਸ਼ਨ ਆਫ ਇੰਡੀਅਨ ਪਬਲੀਸ਼ਰਜ਼ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ ਤਾਂ ਜੋ ਵੱਖ-ਵੱਖ ਉਮਰ ਦੇ ਲੋਕਾਂ ਵਿਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media