Saturday, October 10, 2026

ਯੂਨੀਵਰਸਿਟੀ ਨਤੀਜਿਆਂ `ਚ ਅੱਵਲ ਰਹੇ ਡੀ.ਏ.ਵੀ ਕਾਲਜ ਦੇ ਵਿਦਿਆਰਥੀ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਮ.ਐਸ.ਸੀ ਕੰਪਿਊਟਰ

????????????????????????????????????

ਸਾਇੰਸ- ਦੂਜੇ ਸਮੈਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਈਸ਼ਾ ਗਜਦਰ ਨੇ 1200 ਵਿਚੋਂ 895 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਅਤੇ ਜਿਲੇ ਵਿੱਚ ਪਹਿਲਾ ਜਦਕਿ ਹਰਮਨਪ੍ਰੀਤ ਕੌਰ ਨੇ 877 ਅੰਕ ਲੈ ਕੇ ਯੂਨੀਵਰਸਿਟੀ ਵਿੱਚ ਪੰਜਵਾ ਅਤੇ ਜਿਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸ਼ੁਭ ਕਾਮਨਾਵਾਂ ਦਿਤੀਆਂ ।ਇਸ ਮੌਕੇ ਪ੍ਰੋ. ਵਿਕਰਮ ਸ਼ਰਮਾ, ਪ੍ਰੋ. ਕਪਿਲ ਗੋਇਲ ਅਤੇ ਪ੍ਰੋ. ਪੁਨੀਤ ਸ਼ਰਮਾ ਆਦਿ ਨੇ ਵੀ ਵਿਦਿਆਰਥੀਆਂ ਦੀਆਂ ਅੋਹਿਮ ਪ੍ਰਾਪਤੀਆਂ `ਤੇ ਮੁਬਾਰਕਬਾਦ ਦਿੱਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply