ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਰਾਏ ਕੱਲਾ ਜੀ ਦੀ ਤਸਵੀਰ ਸਮੇਤ ਗੰਗਾ ਸਾਗਰ 24
ਜੁਲਾਈ ਨੂੰ ਸਵੇਰੇ 10:00 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ।ਔਰੰਗਜ਼ੇਬ ਦੇ ਜ਼ੁਲਮੀ ਰਾਜ ਸਮੇਂ ਗੁਰੂ ਘਰ ਪ੍ਰਤੀ ਨਿਭਾਈ ਸੇਵਾ ਤੇ ਨਿਸ਼ਠਾ ਲਈ ਦਸਵੇਂ ਪਾਤਸ਼ਾਹ ਨੇ ਰਾਏ ਕੱਲਾ ਨੂੰ ਗੰਗਾ ਸਾਗਰ (ਸੁਰਾਹੀ), ਕਿਰਪਾਨ ਤੇ ਰਹਿਲ ਦੇ ਕੇ ਨਿਵਾਜਿਆ ਸੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਰਾਏ ਕੱਲਾ ਜੀ ਦੇ ਪਰਿਵਾਰਕ ਮੈਂਬਰਾਂ ਦੀ ਮੰਗ ’ਤੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਰਾਏ ਕੱਲਾ ਜੀ ਤੇ ਗੰਗਾ ਸਾਗਰ ਦੀ ਤਸਵੀਰ ਸੁਸ਼ੋਭਿਤ ਕਰਨ ਲਈ ਫੈਸਲਾ ਕੀਤਾ ਗਿਆ ਸੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media