ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਨੰਬਰ ਲੈਣ ਸਬੰਧੀ ਅਖਬਾਰਾਂ ਵਿਚ ਛਪੀ ਖਬਰ, ਬਿਲਕੁਲ ਗਲਤ
ਤੇ ਬੇ-ਬੁਨਿਆਦ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਮੁੱਖ ਸਕੱਤਰ ਹਰਚਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਦਾ ਨੰਬਰ ਲੈਣ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।ਕਿਉਂਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਵਿੱਤ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਇਸ ਟੈਕਸ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਪਰੰਤੂ ਕੁੱਝ ਅਖਬਾਰਾਂ ਵੱਲੋਂ ਬਿਨ੍ਹਾਂ ਵਜ੍ਹਾ ਮੁੱਖ ਸਕੱਤਰ ਦੇ ਨਾਮ ਦਾ ਹਵਾਲਾ ਦੇ ਕੇ ਖਬਰਾਂ ਛਾਪੀਆਂ ਹਨ, ਜੋ ਉਚਿਤ ਨਹੀਂ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media