ਫਾਜਿਲਕਾ, 7 ਜੁਲਾਈ (ਵਿਨੀਤ ਅਰੋੜਾ) – ਸਥਾਨਕ ਸ਼੍ਰੀ ਅਰੋੜਵੰਸ਼ ਭਵਨ ਗੀਤਾ ਭਵਨ ਮੰਦਿਰ ਵਿੱਚ ਐਤਵਾਰ ਨੂੰ 151 ਗਰੀਬ ਪਰਿਵਾਰਾਂ ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ । ਮੰਦਰ ਕਮੇਟੀ ਦੇ ਜਨਰਲ ਸਕੱਤਰ ਦੇਸ ਰਾਜ ਧੂੜੀਆ ਨੇ ਦੱਸਿਆ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਸਮਾਜਸੇਵੀ ਵਿਕਰਮ ਆਹੂਜਾ ਸਨ । ਜਿਨ੍ਹਾਂ ਨੇ ਆਪਣੇ ਜਨਮਦਿਨ ਮੌਕੇ ਜਰੂਰਤਮੰਦ ਪਰਿਵਾਰਾਂ ਨੂੰ ਮਾਸਿਕ ਰਾਸ਼ਨ ਵੰਡਿਆ ।ਉਨ੍ਹਾਂ ਨੇ ਦੱਸਿਆ ਕਿ ਹਰ ਇੱਕ ਮਹੀਨਾ ਗਰੀਬ ਪਰਿਵਾਰਾਂ ਨੂੰ ਘਰ ਚਲਾਣ ਲਈ ਰਾਸ਼ਨ ਵੰਡਿਆ ਗਿਆ ਜਿਸ ਵਿੱਚ 20 ਕਿੱਲੋ ਆਟਾ, ਦਾਲਾਂ, ਘੀ, ਚੀਨੀ, ਗੁੜ, ਮਸਾਲੇ, ਚਾਹਪਤੀ, ਚਾਵਲ, ਮਾਚਸ ਆਦਿ ਵੰਡਿਆ ਜਾਂਦਾ ਹੈ ।ਇਸ ਤੋਂ ਇਲਾਵਾ ਜੇਬ ਖਰਚ ਹੇਤੁ ਨਗਦ ਰਾਸ਼ੀ ਵੀ ਵੰਡੀ ਜਾਂਦੀ ਹੈ । ਮੰਦਿਰ ਵਿੱਚ ਇੱਕ ਕਲੀਨਿਕ ਵੀ ਖੋਲਿਆ ਗਿਆ ਹੈ ਜਿਸ ਵਿੱਚ ਲੈਬ ਦੇ ਧਰਮਪਾਲ ਵਰਮਾ ਦੁਆਰਾ ਗਰੀਬ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਉਨ੍ਹਾਂ ਨੇ ਦੱਸਿਆ ਕਿ ਰਾਸ਼ਨ ਵੰਡ ਤੋਂ ਪਹਿਲਾਂ ਮੰਦਿਰ ਵਿੱਚ ਆਰਤੀ ਅਤੇ ਕੀਰਤਨ ਕੀਤਾ ਗਿਆ ।ਇਸ ਮੌਕੇ ਪ੍ਰਧਾਨ ਸੇਠ ਸੁਰਿੰਦਰ ਆਹੂਜਾ, ਦੇਸ ਰਾਜ ਧੂੜੀਆ, ਟੇਕ ਚੰਦ ਧੂੜੀਆ, ਪੁਰਸ਼ੋੱਤਮ ਸੇਠੀ, ਹਰੀਸ਼ ਮੁੰਜਾਲ, ਅਸ਼ਵਨੀ ਗਰੋਵਰ, ਅਸ਼ੋਕ ਸੁਖੀਜਾ, ਖਰੈਤ ਲਾਲ ਛਾਬੜਾ, ਵਿਨੋਦ, ਮੈਨੀ, ਡਾ. ਆਸ਼ਾ ਗੁੰਬਰ, ਨਰਿੰਦਰ ਸਚਦੇਵਾ, ਸਤੀਸ਼ ਸਚਦੇਵਾ, ਸੁਰਵਸ਼ੀ ਕੁਮਾਰੀ, ਮੀਨਾ ਠੱਕਰ ਆਦਿ ਮੌਜੂਦ ਸਨ ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …