ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਜਵਲ ਡਿਸਕੌਮ ਅਸ਼ੁਰੈਂਸ ਯੋਜਨਾ (ਉਦੈ) ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਰਜ਼ੇ ਨਾਲ ਨਜਿੱਠਣ, ਮੌਨੀਟਰਿੰਗ ਫਰੇਮਵਰਕਸ, ਵਿੱਤੀ ਮਿਆਰਾਂ ਵਿੱਚ ਸੁਧਾਰ, ਓਪਰੇਸ਼ਨਲ ਉਪਲੱਬਧੀਆਂ ਅਤੇ ਉਪਭੋਗਤਾ ਸਸ਼ਕਤੀਕਰਨ ਜਿਹੇ ਪੱਖਾਂ ਬਾਰੇ ਜਾਣੂ ਕਰਵਾਇਆ।
ਸੀਨੀਅਰ ਸਰਕਾਰੀ ਅਧਿਕਾਰੀਆਂ ਵਲੋਂ ਕੋਲਾ ਖਾਨਾਂ ਅਤੇ ਖਣਿਜ ਬਲਾਕਾਂ ਦੀ ਨਿਲਾਮੀ ਬਾਰੇ ਦਿੱਤੀ ਪੇਸ਼ਕਾਰੀ ਦੌਰਾਨ ਪ੍ਰਧਾਨ ਮੰਤਰੀ ਨੇ ਨਿਲਾਮੀ ਬਾਅਦ ਖਾਨਾਂ ਦੇ ਤੇਜ਼ ਸੰਚਾਲਨ ਲਈ ਇਕ ਖਾਕਾ ਤਿਆਰ ਕਰਨ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਰਵੇਖਣ ਅਤੇ ਭੂਗੋਲਕ ਸੰਭਾਵਿਤ ਖੇਤਰਾਂ ਦੀ ਮੈਪਿੰਗ ਦੌਰਾਨ ਖਣਿਜਾਂ ਨਾਲ ਸਬੰਧਤ ਵਿਭਾਗਾਂ ਦਰਮਿਆਨ ਵੱਧ ਤੋਂ ਵੱਧ ਤਾਲਮੇਲ ਲਈ ਵੀ ਸੱਦਾ ਦਿੱਤਾ।ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਪ੍ਰਧਾਨ ਮੰਤਰੀ ਦਫ਼ਤਰ, ਨੀਤੀ ਆਯੋਗ ਅਤੇ ਹੋਰ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਹਾਜ਼ਰ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media