ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇਕ ਪ੍ਰੈਸ ਬਿਆਨ ਰਾਹੀਂ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2017 ਦੇ ਅਧਾਰ ’ਤੇ ਵੋਟਰ ਸੂਚੀ ਵਿੱਚ 18 ਤੋਂ 21 ਸਾਲ ਦੇ ਬਕਾਇਆ ਰਹਿੰਦੇ ਨੌਜਵਾਨਾਂ ਨੰੁੂ ਬਤੌਰ ਵੋਟਰ ਰਜਿਸਟਰ ਕਰਨ ਲਈ ਵਿਸੇਸ਼ ਮੁਹਿੰਮ ਮਿਤੀ 01.07.2017 ਤੋਂ 31.07.2017 ਤੱਕ ਚਲਾਈ ਜਾ ਰਹੀ ਹੈ। ਉਨਾਂ ਦਸਿਆ ਕਿ ਅਜ ਦੇ ਤਕਨੀਕੀ ਦੌਰ ਵਿੱਚ ਲੱਗਭਗ ਹਰ ਨੌਜਵਾਨ ਸਮਾਰਫੋਨ ਦੀ ਵਰਤੋਂ ਕਰ ਰਿਹਾ ਹੈ।ਇਸ ਲਈ ਭਾਰਤ ਚੋਣ ਕਮਿਸ਼ਨ ਵਲੋਂ ਵੋਟ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਵੀ ਤਿਆਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਨੌਜਵਾਨ ਲੜਕੇ/ਲੜਕੀਆਂ ਨੰੁੂ ਅਪੀਲ ਕੀਤੀ ਕਿ ਜਿਨਾਂ ਨੌਜਵਾਨਾਂ ਦੀ ਉਮਰ ਮਿਤੀ 01.01.2017 ਨੂੰ 18 ਸਾਲ ਹੋ ਗਈ ਹੈ ਅਤੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ ਗਈ ਹੈ, ਉਹ ਪੋਰਟਲ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਆਨਲਾਈਨ ਅਪਲਾਈ ਕਰਨ ਅਤੇ ਭਾਰਤ ਦੇ ਜਿੰਮੇਦਾਰ ਨਾਗਰਿਕ ਹੋਣ ਦਾ ਆਪਣਾ ਫਰਜ ਨਿਭਾਉਣ।ਉਨਾਂ ਨੇ ਜ਼ਿਲੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ਼, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ 18-21 ਤੋਂ ਸਾਲ ਦੇ ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰ ਕਰਵਾਉਣ ਲਈ ਚਲਾਈ ਗਈ ਮੁਹਿੰਮ ਵਿੱਚ ਜ਼ਿਲਾ ਪ੍ਰਸ਼ਾਸ਼ਨ, ਬੀ.ਐਲ.ਓਜ਼, ਸੁਪਰਵਾਈਜਰ, ਸਕੂਲਾਂ-ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰ ਕਰਵਾਇਆ ਜਾ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media