ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਸਕੂਲ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਠਵੀਂ, ਨੋਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਨੇ ਭਾਗ ਲਿਆ ਕੁਇਜ਼ ਵਿੱਚ ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਪ੍ਰਸ਼ਨ ਪੁੱਛੇ ਗਏ।ਇਹਨਾਂ ਟੀਮਾਂ ਵਿੱਚੋਂ ਟੀਮ ‘ਡੀ’ ਨੇ ਪਹਿਲਾ, ਟੀਮ ‘ਸੀ’ ਨੇ ਦੂਜਾ ਅਤੇ ਟੀਮ ‘ਬੀ’ ਨੇ ਤੀਜਾ ਸਥਾਨ ਅਤੇ ਟੀਮ ‘ਏ’ ਨੇ ਹੌਂਸਲਾ ਅਫਜਾਈ ਹਾਸਲ ਕੀਤਾ।ਕਲਾ ਅਧਿਆਪਕਾਵਾਂ ਨੇ ਗੁਰੂ ਜੀ ਦੇ ਸੁੰਦਰ ਪੋਟਰੇਟ ਬਣਾਉਣ ਅਤੇ ਕੁਟੇਸ਼ਨ ਲਿਖਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੋਟਰੇਟ ਬਣਾਉਣ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਅਤੇ ਕੁਟੇਸ਼ਨ ਲਿਖਣ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ ।
ਸਕੂਲ ਦੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਅਤੇ ਗੁਰਸਿੱਖੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਧਾਰਮਿਕ ਅਧਿਆਪਕਾ ਸ੍ਰੀਮਤੀ ਸੁਖਜੀਤ ਕੌਰ, ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media