ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ
ਸਭਾ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 23 ਜੁਲਾਈ ਦਿਨ ਐਤਵਾਰ ਸ਼ਾਮ 4.30 ਵਜੇ ਤੋਂ 6.30 ਵਜੇ ਤਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਭਾਈ ਤਰਸੇਮ ਸਿੰਘ ਹਰਿਰਾਏਪੁਰ ਵਾਲੇ ਸ਼ਬਦ ਕੀਰਤਨ ਅਤੇ ਪ੍ਰਚਾਰਕ ਭਾਈ ਬਲਜੀਤ ਸਿੰਘ ਪਿੰਡ ਗਿੱਦੜ ਵਾਲੇ ਗੁਰਮਤਿ ਵੀਚਾਰਾਂ ਅਤੇ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media