ਅੰਮ੍ਰਿਤਸਰ, 22 ਜੁਲਾਈ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ
ਯੂਨੀਵਰਸਿਟੀ ਵੱਲੋਂ ਮਈ-2017 ’ਚ ਲਈ ਗਈ ਬੀ.ਏ. ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ’ਚ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਵਧਾਈ ਦਿੰਦਿਆ ਦੱਸਿਆ ਕਿ ’ਵਰਸਿਟੀ ਵੱਲੋਂ ਐਲਾਨੇ ਨਤੀਜ਼ਿਆਂ ਅਨੁਸਾਰ ਮਹਿਕਜੋਤ ਕੌਰ ਨੇ 362, ਅਮਨਦੀਪ ਕੌਰ ਮੱਲ੍ਹੀ 361 ਅਤੇ ਰਮਨੀਕ ਕੌਰ ਨੇ 360 ਨੰਬਰਾਂ ਨਾਲ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜ਼ਾ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਪ੍ਰਿੰ: ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।ਡਾ. ਸ਼ਮਸ਼ੇਰ ਸਿੰਘ, ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਡਾ. ਗੁਨੀਸ਼ਾ ਤੇ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।ਪ੍ਰਿੰ: ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media