ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ਦੀ ਮੀਟ ਕੰਪਨੀ ‘ਕਰੀ ਮਾਸਟਰ’ ਦੇ ਮਾਲਕ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਨੂੰ ਈਮੇਲ ਰਾਹੀਂ ਭੇਜੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਕੋਲੋਂ ਇਹ ਤਸਵੀਰ ਗਲਤੀ ਨਾਲ ਪੈਕਿੰਗ ਵਾਲੇ ਡੱਬੇ ਉਪਰ ਛਪ ਗਈ ਸੀ, ਜਿਸ ਨੂੰ ਤੁਰੰਤ ਹਟਾ ਦਿੱਤਾ ਗਿਆ ਹੈ ਅਤੇ ਬਜ਼ਾਰ ਵਿਚ ਗਏ ਡੱਬਿਆਂ ਨੂੰ ਵਾਪਸ ਵੀ ਮੰਗਵਾ ਲਿਆ ਹੈ।ਸੁਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤ ਕੋਲੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਸਭ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਆਪਣੀ ਗਲਤੀ ਲਈ ਸ਼ੋਸ਼ਲ ਮੀਡੀਆ ਉਪਰ ਜਨਤਕ ਤੌਰ ’ਤੇ ਵੀ ਮੁਆਫੀ ਮੰਗਣਗੇ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅਸਟ੍ਰੇਲੀਆ ਦੀ ਮੀਟ (ਫਿਸ਼) ਕੰਪਨੀ ‘ਕਰੀ ਮਾਸਟਰ’ ਵੱਲੋਂ ਪੈਕਿੰਗ ਵਾਲੇ ਡੱਬੇ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ ਬੁੱਝ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਜੋ ਨਾ-ਬਰਦਾਸ਼ਤਯੋਗ ਹੈ।ਉਨ੍ਹਾਂ ਕਿਹਾ ਕਿ ਪੈਕਿੰਗ ਵਾਲੇ ਡੱਬੇ ਉਪਰ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਛਾਪਣ `ਤੇ ਸ਼੍ਰੋਮਣੀ ਕਮੇਟੀ ਵੱਲੋਂ ਕੰਪਨੀ ਨੂੰ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਹਟਾਉਣ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗਣ ਲਈ ਕਿਹਾ ਗਿਆ ਸੀ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media