ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ
ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ 23 ਜੁਲਾਈ 2017 ਦਿਨ ਐਤਵਾਰ ਨੂੰ ਸ਼ਾਮ 5:00 ਤੋਂ 10:30 ਵਜੇ ਤੱਕ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ, ਜੀ. ਟੀ. ਰੋਡ ਵਿਖੇ ਇਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੀ ਅਰੰਭਤਾ ਭਾਈ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਵਾਲੇ ਕਰਨਗੇ।ਇਸ ਅਵਸਰ `ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ।
ਕੀਰਤਨ ਦਰਬਾਰ ਵਿਚ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ `ਤੇ ਪੁੱਜਣਗੇ।ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖ ਕੌਮ ਦੀਆਂ ਕੁਝ ਪ੍ਰਮੱੁਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media