Sunday, May 31, 2026

ਝੀਂਡਾ ਤੇ ਨਲਵੀ ਨੇ ਹੁੱਡਾ ਨੂੰ ਨੰਗੇ ਸਿਰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਦੇ ਕੇ ਸਿੱਖਾਂ ਦੇ ਮਨਾਂ ਨੂੰ ਪਹੁੰਚਾਈ ਠੇਸ – ਜਥੇ: ਅਵਤਾਰ ਸਿੰਘ

PPN070715
ਅੰਮ੍ਰਿਤਸਰ 7  ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਦੀ ਮੰਗ ਕਰਨ ਵਾਲਿਆਂ ਨੇ ਹੁੱਡਾ ਦੀ ਕਾਂਗਰਸ ਸਰਕਾਰ ਵਲੋਂ ਐਲਾਨ ਹੁੰਦੇ ਹੀ ਹੁੱਡਾ ਨੂੰ ਨੰਗੇ ਸਿਰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਸਿਰੋਪਾਓ ਦਾ ਸਤਿਕਾਰ ਘਟਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਸਿੱਖ ਧਰਮ ਦੀ ਮਰਯਾਦਾ ਬਾਰੇ ਹੀ ਜਾਣਕਾਰੀ ਨਹੀਂ ਉਹ ਵੱਖਰੀ ਗੁਰਦੁਆਰਾ ਕਮੇਟੀ ਬਣਾ ਕੇ ਗੁਰਦੁਆਰਿਆਂ ਦੀ ਕੀ ਸੇਵਾ ਸੰਭਾਲ ਕਰਨਗੇ! ਉਨ੍ਹਾਂ ਕਿਹਾ ਕਿ ਹੁੱਡਾ ਤੇ ਉਸਦੇ ਚਮਚਿਆਂ ਨੇ ਇਸ ਸੰਮੇਲਨ ਰਾਹੀਂ ਐਸੀ ਘਿਨਾਉਣੀ ਹਰਕਤ ਕਰਕੇ ਪੂਰੇ ਸਿੱਖ ਭਾਈਚਾਰੇ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਰਾਜਨੀਤਕ ਤੌਰ ਤੇ ਵੰਡ ਦਿੱਤਾ ਹੈ। ਜਿਸ ਨਾਲ ਸਿੱਖ ਸ਼ਕਤੀ ਕਮਜੋਰ ਹੋਈ ਹੈ ਅਤੇ ਇਸ ਦਾ ਫਾਇਦਾ ਕਾਂਗਰਸੀ ਤੇ ਉਸਦੇ ਹੱਥਠੋਕੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹੁੱਡਾ ਤੇ ਉਸਦੇ ਹੱਥ ਠੋਕਿਆਂ ਵਲੋਂ ਕੀਤੀ ਗਈ ਇਸ ਘਿਨਾਉਣੀ ਹਰਕਤ ਲਈ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਾ ਕਦੇ ਪਹਿਲਾਂ ਸਿੱਖਾਂ ਦਾ ਸਤਿਕਾਰ ਕੀਤਾ ਹੈ ਤੇ ਨਾ ਹੀ ਹੁਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਸਿੱਖਾਂ ਨਾਲ ਧਰੋਹ ਕਮਾਇਆ ਹੈ, ਉਨ੍ਹਾਂ ਨੂੰ ਮਾਰਿਆ ਕੁੱਟਿਆ ਹੈ ਅਤੇ ਬੇਪੱਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਕ ਵਾਰ ਫੇਰ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦਾ ਐਲਾਨ ਕਰਕੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਤੇ ਸਿਰੋਪਾਓ ਦਾ ਅਪਮਾਨ ਕਰਕੇ ਪੂਰੇ ਸਿੱਖ ਜਗਤ ਦੇ ਮਨਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਹਰਿਆਣੇ ਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਬਰਸਾਤੀ ਡੱਡੂਆਂ ਦੇ ਭੰਬਲਭੂਸੇ ਵਿਚ ਨਾ ਫਸਣ ਅਤੇ ਆਉਂਦੀਆਂ ਹਰਿਆਣਾ ਦੀਆਂ ਵਿਧਾਨ ਸਭਾ ਚੌਣਾਂ ਵਿਚ ਇਨ੍ਹਾਂ ਫਸਲੀ ਬਟੇਰਿਆਂ ਨੂੰ ਮੂੰਹ ਤੋੜ ਜੁਆਬ ਦੇਣ। 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply