Tuesday, June 30, 2026

ਦਮਦਮੀ ਟਕਸਾਲ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਹਾਦਸਾਗ੍ਰਸਤ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਕਰੇਗੀ ਮਦਦ

ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰਿਆਂ ਕਾਰਨ ਸਿੱਖ ਭਾਈਚਾਰੇ ਅੰਦਰ ਰੋਸ ਸੁਭਾਵਿਕ – ਖਾਲਸਾ
ਚੋਂਕ ਮਹਿਤਾ, 23 ਜੁਲਾਈ (ਪੰਜਾਬ ਪੋਸਟ  ਜੋਗਿੰਦਰ ਸਿੰਘ ਮਾਣਾ) – ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸੀ ਦੌਰਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ PPN2307201701ਮਹਿਤਾ ਚੌਂਕ ਦੇੇ 8 ਗੁਰਸਿੱਖਾਂ ਦੀ ਸਮੂਹਿਕ ਆਤਮਿਕ ਸ਼ਾਂਤੀ ਲਈ ਦਮਦਮੀ ਟਕਸਾਲ ਵੱਲੋਂ ਅੱਜ ਇੱਥੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਪੀੜਤ ਪਰਿਵਾਰਾਂ ਦੇ ਬੱਚਿਆ ਦੀ ਬਾਰਵੀਂ ਜਮਾਤ ਤੱਕ ਦੀ ਸਿੱਖਿਆ ਕਰਵਾਉਣ ਤੋਂ ਇਲਾਵਾ ਪਰਿਵਾਰ ਦੀ ਹਰ ਸੰਭਵ ਮਦਦ ਕਰਦੀ ਰਹੇਗੀ।ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਨੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆ ਪੰਜਾਬ ਸਰਕਾਰ ਨੂੰ ਇੰਨਾਂ ਪਰਿਵਾਰਾਂ ਦੀ ਸਾਰ ਲੈਣ ਦੀ ਅਪੀਲ ਕੀਤੀ।ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ, ਸ੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਤੋਂ ਪਰਿਵਾਰਾਂ ਪ੍ਰਤੀ ਮਦਦ ਕਰਵਾਉਣ ਦੀ ਜਿੰਮੇਵਾਰੀ ਵੀ ਲਈ ਹੈ।ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਪੀੜਤ ਪਰਿਵਾਰਾਂ ਪ੍ਰਤੀ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸ੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬੰਡੂਗਰ ਦੇ ਨੁਮਾਇੰਦੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਭਾਈ ਪਾਲਾ ਸਿੰਘ ਦੀ ਸਪੱਤਰੀ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਉਂਦਿਆ ਕਿਹਾ ਕਿ ਸ੍ਰੋਮਣੀ ਕਮੇਟੀ ਇੰਨ੍ਹਾਂ ਪੀੜਤ ਪਰਿਵਾਰਾਂ ਨਾਲ ਹਮੇਸ਼ਾਂ ਖੜੀ ਰਹੇਗੀ।ਇਸ ਮੌਕੇ ਕਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਆਗੂਆਂ ਨੇ ਪੀੜਤ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ।
ਸਮਾਗਮ ਦੌਰਾਨ ਧਾਰਮਿਕ ਸ਼ਖਸ਼ੀਅਤਾਂ ਤੇ ਰਾਜਸੀ ਬੁਲਾਰਿਆਂ ਨੇ ਅਮਰਨਾਥ ਦੀ ਯਾਤਰਾ ਦੌਰਾਨ ਵਾਪਰੇ ਹਾਦਸੇ ਦੇ ਸ਼ਿਕਾਰ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਕੇਂਦਰ ਤੇ ਗੁਜਰਾਤ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਮਦਦ ਦੀ ਤਰਜ਼ ‘ਤੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਇੰਨ੍ਹਾਂ ਗੁਰਸਿੱਖਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆ ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਹਾਦਸੇ ਦੌਰਾਨ ਅਕਾਲ ਚਾਲਣਾ ਕਰ ਗਏ ਕ੍ਰਿਪਾਲ ਸਿੰਘ ਉਰਫ ਬਾਬਾ ਪਾਲਾ ਸਿੰਘ, ਜਸਬੀਰ ਸਿਘ, ਕੁਲਬੀਰ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਮਹਿੰਗਾ ਸਿੰਘ ਅਤੇ ਅਮਰੀਕੀ ਨਾਗਰਿਕ ਪਰਮਜੀਤ ਸਿੰਘ ਤੇ ਹਰਕੇਵਲ ਸਿੰਘੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਰਕਾਰਾਂ ਵੱਲੋਂ ਸਿੱਖ ਭਾਂਈਚਾਰੇ ਨਾਲ ਦੋਹਰਾ ਮਾਪਦੰਡ ਅਪਣਾਉਣ ਦਾ ਗਿਲਾ ਕਰਦਿਆ ਕਿਹਾ ਕਿ ਹਾਦਸੇ ਉਪਰੰਤ ਉਕਤ ਗੁਰਸਿਖਾਂ ਦੀ ਭਾਲ ਲਈ ਉਦੋਂ ਤੱਕ ਕਿਸੇ ਵੀ ਸਰਕਾਰ ਜਾਂ ਪ੍ਰਸ਼ਾਸ਼ਨ ਵੱਲੋਂ ਕੋਈ ਹਰਕਤ ਨਹੀਂ ਕੀਤੀ ਗਈ, ਜਦ ਤੱਕ ਪਰਿਵਾਰ ਦੇ ਲੋਕਾਂ ਨੇ ਉਨ੍ਹਾਂ ਤੱਕ ਪਹੁੰਦ ਨਹੀਂ ਕੀਤੀ।ਸਰਕਾਰਾਂ ਦਾ ਸਿੱਖਾਂ ਪ੍ਰਤੀ ਅਜਿਹਾ ਨਕਾਰਾਤਮਕ ਪਹੁੰਚ `ਤੇ ਆਪਣੀ ਬਣਦੀ ਜਿੰਮੇਵਾਰੀ ਨਾ ਨਿਭਾਉਣ ਦੇ ਵਰਤਾਰੇ ਨੇ ਇੱਕ ਵਾਰ ਫਿਰ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਓਕਤ ਕਾਰਨਾਂ ਕਾਰਨ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਨੇ ਸਿੱਖਾਂ ਨੂੰ ਬਰਾਬਰ ਦੇ ਸ਼ਹਿਰੀ ਹੋਣ ਦਾ ਹੱਕ ਹਾਸਲ ਕਰਨ ਲਈ ਵੱਡੀ ਲੜਾਈ ਲੜੀ।ਉਨ੍ਹਾਂ ਕਿਹਾ ਕਿ ਹੋਰਨਾਂ ਫਿਰਕਿਆਂ ਦੇ ਮੁਕਾਬਲੇ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਅਜਿਹੇ ਵਿਤਕਰਿਆਂ ਕਾਰਨ ਸਿੱਖ ਭਾਈਚਾਰੇ ਅੰਦਰ ਰੋਸ ਪੈਦਾ ਹੋਣਾ ਸੁਭਾਵਿਕ ਹੈ।
ਇਸ ਮੌਕੇ ਗਿਆਨੀ ਜਸਵੰਤ ਸਿੰਘ, ਭਾਈ  ਜਸਬੀਰ ਸਿੰਘ ਰੋਡੇ, ਭਾਂਈ ਈਸ਼ਰ ਸਿੰਘ, ਭਾਈ ਮੋਹਕਮ ਸਿੰਘ, ਸੰਤ ਬਾਬਾ ਸੱਜਣ ਸਿੰਘ, ਸੰਤ ਬਾਬਾ ਗੁਰਭੇਜ਼ ਸਿੰਘ ਖੁਜ਼ਾਲਾ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕੰਵਲਜੀਤ ਸਿੰਘ ਨਾਗੀਆਣਾ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਬਾਬਾ ਅਜੀਤ ਸਿੰਘ ਤਰਨਾਦਲ, ਡਾ.ਦਲਬੀਰ ਸਿੰਘ ਵੇਰਕਾ, ਸ੍ਰੀ ਮਤੀਅੰਜਲੀ ਬੰਡਾਲਾ ਧਰਮਪਤਨੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮਲਕੀਤ ਸਿੰਘ ਏ.ਆਰ ਤਲਬੀਰ ਸਿੰਘ ਗਿੱਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਭੁਪਿੰਦਰ ਸਿੰਘ ਗੰਦਲੀ, ਭਾਈ ਪਰਵਿੰਦਰਪਾਲ ਸਿੰਘ ਬੁੁੱਟਰ, ਗੁਰਮੀਤ ਸਿੰਘ ਔਲਖ, ਤਰਲੋਕ ਸਿੰਘ ਬਾਠ, ਮੰਗਲ ਸਿੰਘ ਬਟਾਲਾ, ਸੰਦੀਪ ਸਿੰਘ ਏ.ਆਰ, ਬਿਕਰਮਜੀਤ ਸਿੰਘ ਕੋਟਲਾ, ਤਹਿਸੀਲਦਾਰ ਬਲਜਿੰਦਰ ਸਿੰਘ, ਸੁਖਰਾਜ ਸਿੰਘ, ਬਲਵੰਤ ਸਿੰਘ ਗੋਪਾਲਾ, ਅਮਰੀਕ ਸਿੰਘ ਬਿੱਟਾ, ਸੁਖਵਿੰਦਰ ਸਿੰਘ ਗੋਲਡੀ, ਕਸ਼ਮੀਰ ਸਿੰਘ ਕਾਲਾ ਮਹਿਤਾ, ਜਥੇਦਾਰ ਰਾਜਬੀਰ ਸਿੰਘ, ਗੁਰਮੀਤ ਸਿੰਘ ਖੱਬੇ ਤੇ ਪ੍ਰੋ:ਸਰਚਾਂਦ ਸਿੰਘ ਮੌਜੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply