ਬਠਿੰਡਾ, 23 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਵਸ ਜੋ ਕਿ
ਨਾਨਕਸ਼ਾਹੀ ਕੈਲੰਡਰ ਦੇ ਮੁਤਾਬਿਕ ਮਨਾਇਆ ਜਾ ਰਿਹਾ ਹੈ।ਉਸ ਨੂੰ ਸਮਰਪਿਤ ਹਫ਼ਤਵਾਰੀ ਧਾਰਮਿਕ ਸਮਾਗਮ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮਨਹੋਰ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਪਿ੍ਤਪਾਲ ਸਿੰਘ ਪਾਲੀ ਅਤੇ ਅਮਰਜੀਤ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਗੋਪੀ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਨੇਂ ਹਾਜਰੀ ਭਰੀ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media