Wednesday, April 15, 2026

ਸ. ਗੁਰਬਖਸ਼ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

PPN070716
ਅੰਮ੍ਰਿਤਸਰ, 7  ਜੁਲਾਈ  (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ. ਗੁਰਬਖਸ਼ ਸਿੰਘ ਜੋ ੨੮ ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਉਨ੍ਹਾਂ ਦੇ ਗ੍ਰਹਿ ਅਜੀਤ ਨਗਰ, ਸੁਲਤਾਨਵਿੰਡ ਰੋਡ ਵਿਖੇ ਰੱਖੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਉਪ੍ਰੰਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਸਮਾਗਮ ਹੋਇਆ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਵੈਰਾਗਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ੍ਰ: ਗੁਰਬਖਸ਼ ਸਿੰਘ ਨੇ ਆਪਣਾ ਸਾਰਾ ਜੀਵਨ ਗੁਰੂ ਆਸ਼ੇ ਅਨੁਸਾਰ ਬਿਤਾਇਆ।ਉਹ ਸਵੇਰੇ ਅੰਮ੍ਰਿਤ ਵੇਲੇ ਉਠ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਜਾਂਦੇ ਤੇ ਗੁਰੂ ਜਸ ਸੁਨਣ ਉਪਰੰਤ ਨਿਮਰਤਾ ਸਹਿਤ ਸੇਵਾ ਕਰਦੇ।ਸਿੰਘ ਸਾਹਿਬ ਨੇ ਕਿਹਾ ਕਿ ਇਸ ਫ਼ਾਨੀ ਸੰਸਾਰ ਵਿੱਚ ਆਉਣਾ-ਜਾਣਾ ਅਕਾਲ ਪੁਰਖ ਦੇ ਹੱਥ ਹੈ।ਇਨਸਾਨ ਦੇ ਮਾਤ ਲੋਕ ਵਿੱਚ ਆਉਣ ਸਮੇਂ ਹੀ ਅਕਾਲ ਪੁਰਖ ਉਸ ਦੇ ਜਾਣ ਦਾ ਸਮਾਂ ਵੀ ਨਿਸ਼ਚਿਤ ਕਰਕੇ ਭੇਜਦੇ ਹਨ ਤੇ ਉਹ ਆਪਣੇ ਨਿਸ਼ਚਿਤ ਸਮੇਂ ਅਨੁਸਾਰ ਸਵਾਸਾਂ ਦੀ ਪੂੰਜੀ ਖਰਚ ਕਰਕੇ ਪ੍ਰਲੋਕ ਸੁਧਾਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਸ. ਗੁਰਬਖਸ਼ ਸਿੰਘ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ, ਸ. ਮਨਜੀਤ ਸਿੰਘ ਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਮੁੱਚੇ ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਸ੍ਰ. ਗੁਰਬਖ਼ਸ਼ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

PPN070717
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਪੁੱਜੇ ਸ਼ੋਕ ਸੰਦੇਸ਼ ਨੂੰ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੜ੍ਹਿਆ ਅਤੇ ਕਿਹਾ ਕਿ ਪ੍ਰਧਾਨ ਸਾਹਿਬ ਨੇ ਸ. ਗੁਰਬਖਸ਼ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਖੁਦ ਪਹੁੰਚਣਾ ਸੀ, ਪ੍ਰੰਤੂ ਬੀਤੇ ਦਿਨ ਹਰਿਆਣਾ ਵਿਖੇ ਵੱਖਰੀ ਕਮੇਟੀ ਸਬੰਧੀ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਰੂਰੀ ਰਝੇਵਿਆਂ ਕਰਕੇ ਪਹੁੰਚ ਨਹੀਂ ਸਕੇ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਨਾਮ ਭੇਜੇ ਸੰਦੇਸ਼ ਵਿੱਚ ਕਿਹਾ ਕਿ ਇਨਸਾਨ ਨੂੰ ਮਾਤਾ ਪਿਤਾ ਦੀ ਹਮੇਸ਼ਾਂ ਲੋੜ ਹੁੰਦੀ ਹੈ।ਸ. ਗੁਰਬਖਸ਼ ਸਿੰਘ ਦੇ ਸੰਸਾਰ ਤੋਂ ਚਲੇ ਜਾਣ ਨਾਲ ਸ. ਮਨਜੀਤ ਸਿੰਘ ਤੇ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਆਪਣੇ ਵਸ ਕੁਝ ਨਹੀਂ ਹੁੰਦਾ।ਅਕਾਲ ਪੁਰਖ ਦਾ ਹੁਕਮ ਅਟੱਲ ਹੈ, ਜਦੋਂ ਸੱਦਾ ਆ ਜਾਂਦਾ ਹੈ ਉਦੋਂ ਇਸ ਸੰਸਾਰ ਤੋਂ ਜਾਣਾ ਹੀ ਪੈਂਦਾ ਹੈ।ਅਰਦਾਸ ਹੈ ਸਤਿਗੁਰੂ ਜੀ ਸ. ਗੁਰਬਖਸ਼ ਸਿੰਘ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਤੇ ਜਨਮ ਮਰਨ ਦੇ ਚੱਕਰਾਂ ਤੋਂ ਬਚਾਉਣ।ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸੇ ਤਰ੍ਹਾਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਜੋਗਿੰਦਰ ਸਿੰਘ ਓ ਐਸ ਡੀ/ਸਕੱਤਰ ਸ੍ਰੀ ਗੁਰੂ ਰਾਮਦਾਸ ਹਸਪਤਾਲ ਐਂਡ ਮੈਡੀਕਲ ਸਾਇੰਸਿਜ਼, ਡਾ: ਏ ਪੀ ਸਿੰਘ ਅਤੇ ਸਮੂਹ ਸਟਾਫ ਹਸਪਤਾਲ ਅਤੇ ਸ੍ਰ. ਰਮੇਸ਼ ਸਿੰਘ ਅਰੋੜਾ ਐਮ.ਪੀ.ਏ ਪਾਕਿਸਤਾਨ ਅਸੈਂਬਲੀ ਵੱਲੋਂ ਵੀ ਸ.ਗੁਰਬਖਸ਼ ਸਿੰਘ ਦੇ ਨਮਿੱਤ ਸ਼ੋਕ ਸੰਦੇਸ਼ ਪੁੱਜੇ।ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ੍ਹ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਬਾਬਾ ਹਰਨਾਮ ਸਿੰਘ ਜੀ ਖਾਲਸਾ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਮੂਹ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਸ.ਮਨਜੀਤ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ। 
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਕਮੇਟੀ ਮੈਂਬਰ ਨੇ ਸਮੁੱਚੇ ਮੈਂਬਰ ਸਾਹਿਬਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸ. ਗੁਰਬਖਸ਼ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਉਥੇ ਆਈਆਂ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸਖ਼ਸ਼ੀਅਤਾਂ ਅਤੇ ਸਮੁੱਚੀਆਂ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈੱਡ ਗ੍ਰੰਥੀ(ਲੁਧਿਆਣਾ), ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਜੀ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਜੀ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਤੇ ਸ.ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਲ ਸਿੰਘ, ਸ. ਭਜਨ ਸਿੰਘ ਸ਼ੇਰਗਿੱਲ ਅੰਤ੍ਰਿੰਗ ਮੈਂਬਰਾਨ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਸ੍ਰ. ਬਲਦੇਵ ਸਿੰਘ ਚੁੰਘਾਂ, ਸ੍ਰ. ਸਤਵਿੰਦਰ ਸਿੰਘ ਟੋਹੜਾ, ਸ. ਸੁਰਜੀਤ ਸਿੰਘ ਭਿੱਟੇਵਿੰਡ, ਸ ਖੁਸ਼ਵਿੰਦਰ ਸਿੰਘ ਭਾਟੀਆ, ਸ. ਹਰਬੰਸ ਸਿੰਘ ਮੰਝਪੁਰ, ਸ ਜਗਜੀਤ ਸਿੰਘ ਖ਼ਾਲਸਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜੋਧ ਸਿੰਘ ਸਮਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਦਲਬੀਰ ਸਿੰਘ ਸ਼ਾਹ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਖਵਿੰਦਰ ਸਿੰਘ ਝਬਾਲ, ਸ. ਦਵਿੰਦਰ ਸਿੰਘ ਚੀਮਾਂ, ਸ. ਗੁਰਿੰਦਰ ਸਿੰਘ ਕਾਦੀਆਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਸਵਿੰਦਰ ਸਿੰਘ ਐਡਵੋਕੇਟ, ਸ.ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ੍ਰ. ਗੁਰਪ੍ਰੀਤ ਸਿੰਘ ਝੱਬਰ, ਸ. ਦਲਮੇਘ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ੍ਰ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply