Tuesday, July 21, 2026

ਸੇਵਾ ਅਧਿਕਾਰ ਤਹਿਤ ਸੇਵਾਵਾਂ ਛੇਤੀ ਦੇਣ ਲਈ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਅੰਮ੍ਰਿਤਸਰ, 23 ਜੁਲਾਈ (ਮਨਜੀਤ ਸਿੰਘ) – ਸੇਵਾ ਅਧਿਕਾਰ ਕਮਿਸ਼ਨ ਅਧੀਨ ਆਉਂਦੀਆਂ ਵੱਖ-ਵੱਖ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਕਰਮਚਾਰੀਆਂ ਨੂੰ PPN2307201713ਸਮੇਂ ਦਾ ਹਾਣੀ ਬਨਾਉਣ ਲਈ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਉਕਤ ਟਰੇਨਿੰਗ ਦੇ ਨੋਡਲ ਅਧਿਕਾਰੀ ਸ੍ਰੀਮਤੀ ਅਲਕਾ ਕਾਲੀਆ ਪੀ.ਸੀ.ਐਸ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਏਜੰਡਾ ਵੱਖ-ਵੱਖ ਵਿਭਾਗਾਂ ਅਤੇ ਸੇਵਾ ਕੇਂਦਰਾਂ ਵਿਚਕਾਰ ਜਾਣਕਾਰੀ ਸੰਚਾਰ ਨੂੰ ਹੋਰ ਮਜ਼ਬੂਤ ਕਰਨਾ ਕਰਨ ਅਤੇ ਕੰਮਾਂ ਦੇ ਢਿੱਲ-ਮੱਠ ਸਬੰਧੀ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ ਕਰਕੇ ਇੰਨਾ ਨੂੰ ਦੂਰ ਕਰਨ ਦਾ ਯਤਨ ਕਰਨਾ ਸੀ।ਇਸ ਸਿਖਲਾਈ ਪ੍ਰੋਗਰਾਮ ਨੂੰ ਜਿਲਾ ਕੁਆਰਡੀਨੇਟਰ ਪ੍ਰਿੰਸ ਸਿੰਘ ਅਤੇ ਸ਼ੀਤਲ ਸਿੰਗਲਾ ਜਿਲਾ ਈ ਡਿਸਟਿਕ ਕੁਆਰਡੀਨੇਟਰ, ਤੇਜਬੀਰ ਸਿੰਘ ਐਸ ਓ, ਪ੍ਰਦੀਪ ਕੁਮਾਰ ਸੁਪਰਡੈਂਟ, ਜਿਲਾ ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰਜੀਤ ਸਿੰਘ ਪਨੂੰ, ਜਿਲਾ ਸੇਵਾ ਮੈਨਜਰ ਰਾਹੁਲ ਜੈਸਵਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply