Thursday, November 5, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦਿਹਾਂਤ

ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ)  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਅੱਜ ਪਟਿਆਲਾ ਵਿੱਚ ਦਿਹਾਂਤ ਹੋ ਗਿਆ Mata Mahinder kuar Patialaਹੈ।96 ਸਾਲਾ ਮਾਤਾ ਮਹਿੰਦਰ ਕੌਰ ਮਹਾਰਾਜਾ ਯਾਦਵਿੰਦਰਾ ਸਿੰਘ ਦੀ ਪਟਿਆਲਾ ਰਿਆਸਤ ਸਮੇਂ ਮਹਾਰਾਣੀ ਤੇ ਸੰਸਦ ਮੈਂਬਰ ਵੀ ਰਹੀ।ਜਿਆਦਾ ਉਮਰ ਕਾਰਣ ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਕੈਪਟਨ ਅੰਰਿੰਦਰ ਸਿੰਘ ਪਟਿਆਲਾ ਪਹੁੰਚ ਗਏ ਹਨ ਅਤੇ ਕੈਬਨਿਟ ਮੀਟਿੰਗ ਸਮੇਤ ਉੁਨਾਂ ਦੇ ਮੰਗਲਵਾਰ ਦੇ ਸਾਰੇ ਰੁਝੇਵੇਂ ਰੱਦ ਕਰ ਦਿਤੇ ਗਏ ਹਨ।ਸੂਚਨਾ ਅਨੁਸਾਰ ਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ।ਇਸੇ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸੋਨਅਿਾ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ `ਤੇ ਕੈਪਟਨ ਅਮਰਿੰਦਰ ਸਿੰਘ ਨਾਲ ਅਫਸੋਸ ਦਾ ਪ੍ਰਗਟਾਵਾ ਕਤਾ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply