Friday, July 4, 2025
Breaking News

31 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਵੱਲ ਮਾਰਚ `ਚ ਸ਼ਮੂਲੀਅਤ ਕਰਨਗੇ ਸੁਵਿਧਾ ਕਾਮੇ

ਮਾਰਚ ਦੀ ਲਾਮਬੰਦੀ ਸਬੰਧੀ ਜ਼ਿਲਾ ਪੱਧਰ ਤੇ ਮੀਟਿੰਗ
ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ PPN2407201703ਕੰਪਨੀ ਬਾਗ ਵਿਖੇ ਜ਼ਿਲਾ ਮੀਤ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ।ਮੀਟਿੰਗ ਵਿੱਚ ਮੌਜੂਦਾ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਸੁਵਿਧਾ ਕਰਮਚਾਰੀਆਂ ਦੇ ਨਾਲ ਕੀਤੇ ਗਏ ਵਾਅਦੇ ਅਤੇ ਜ਼ਿਲਾ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੂੰ ਦਿੱਤੇ ਜਾ ਰਹੇ ਬੇਨਤੀ ਪੱਤਰ ਦੇ ਨਤੀਜਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲਾ ਮੀਤ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਉੱਘੇ ਕਾਂਗਰਸੀ ਆਗੂਆਂ ਵਲੋਂ ਅਕਾਲੀ/ਭਾਜਪਾ ਸਰਕਾਰ ਦੇ ਸਮੇਂ ਸੰਘਰਸ਼ ਕਰ ਰਹੇ ਸੁਵਿਧਾ ਕਰਮਚਾਰੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ।ਵੱਖ-ਵੱਖ ਟੀ.ਵੀ ਚੈਨਲਾਂ ਅਤੇ ਅਖਬਾਰਾਂ ਵਿੱਚ ਬਿਆਨ ਬਾਜ਼ੀ ਕਰਦਿਆਂ ਸੁਵਿਧਾ ਕਰਮਚਾਰੀਆਂ ਦੀਆਂ ਸਮਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ।ਉਨਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ ਤਕਰੀਬਨ 4 ਮਹੀਨੇ ਹੋ ਗਏ ਹਨ ਪਰ ਸਰਕਾਰ ਵਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਉਂਦੀ ਗਈ।ਉਨਾਂ ਕਿਹਾ ਕਿ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਦੀਆਂ ਸਮੂਹ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ 31 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਵਲ ਮਾਰਚ ਕੀਤਾ ਜਾ ਰਿਹਾ ਹੈ।ਜਿਸ ਵਿਚ ਸੁਵਿਧਾ ਯੂਨੀਅਨ ਵੀ ਸ਼ਮੂਲੀਅਤ ਕਰ ਰਹੀ ਹੈ।ਉਨਾਂ ਕਿਹਾ ਕਿ ਇਸ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਉਨਾਂ ਸੂਬਾ ਸਰਕਾਰ ਤੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੁਵਿਧਾ ਮੁਲਾਜ਼ਮਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ ਜਿਸ ਕਾਰਨ ਪੜੇ ਲਿਖੇ ਅਤੇ ਤਜ਼ਰਬੇਕਾਰ ਨੌਜਵਾਨ ਵਰਗ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ 31 ਜੁਲਾਈ ਦੇ ਪ੍ਰੋਗਰਾਮ ਦੌਰਾਨ ਵੀ ਸਮੂਹ ਜਥੇਬੰਦੀਆਂ ਦੀਆਂ ਮੰਗਾਂ ਦੇ ਹੱਲ ਲਈ ਸਾਰਥਿਕ ਕਦਮ ਨਹੀਂ ਚੁੱਕਦੀ ਤਾਂ ਸੁਵਿਧਾ ਯੂਨੀਅਨ ਆਪਣੇ ਸੰਘਰਸ਼ ਨੂੰ ਤਿੱਖਾ ਮੋੜ ਦੇਣ ਲਈ 6 ਅਗਸਤ ਨੂੰ ਸੂਬਾ ਪੱਧਰੀ ਕਨਵੈਨਸ਼ਨ ਕਰੇਗੀ ਅਤੇ ਕਨਵੈਨਸ਼ਨ ਵਿੱਚ ਹੀ ਵੱਡੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਇਸ ਮੌਕੇ ਮੀਟਿੰਗ ਵਿੱਚ ਗੌਰਵ ਕੌਲ, ਸੁਲਖਸ਼ਣ ਸ਼ਰਮਾ, ਜਸਪਾਲ ਸਿੰਘ, ਰਵਿੰਦਰ ਕੁਮਾਰ, ਮਨਵਿੰਦਰ ਕੁਮਾਰ, ਡਿੰਪਲ ਕੁਮਾਰ, ਅਨਿਲ ਕੁਮਾਰ, ਜਸਬੀਰ ਸਿੰਘ, ਅੰਜੂ ਵਰਮਾ, ਸ਼ੈਲਜ਼ਾ ਸ਼ਰਮਾ, ਮਨਿੰਦਰ ਕੌਰ, ਰਾਜਵਿੰਦਰ ਕੌਰ, ਰਜਵੰਤ ਕੌਰ, ਟਵਿੰਕਲ ਤੋਂ ਇਲਾਵਾ ਜਲੰਧਰ ਦੇ ਸਾਰੇ ਸੁਵਿਧਾ ਕਾਮਿਆਂ ਨੇ ਭਾਗ ਲਿਆ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply