ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਐਸ.ਸੀ ਇਕਨਾਮਿਕਸ ਵਿਭਾਗ ਦੇ ਸਮੈਸਟਰ
ਦੂਜਾ ਦੀਆਂ ਵਿਦਿਆਰਥਣਾਂ ਸ਼ਾਰੰਗੀ ਛਾਬਰਾ ਅਤੇ ਤਾਨੀਆ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿੱਚ ਆਯੋਜਿਤ ਕੀਤੇ ਗਏ ਇਮਤਿਹਾਨਾਂ ਵਿੱਚੋਂ ਕ੍ਰਮਵਾਰ ਦੂਜਾ ਤੇ ਅੱਠਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜਿਥੇ ਅੱਵਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਉਥੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਇਕਨਾਮਿਕਸ ਵਿਭਾਗ ਮੁਖੀ ਮਿਸਜ਼. ਪੂਨਮ ਕੌਹਲੀ, ਡੀਨ ਅਕਾਦਮਿਕ ਡਾ. ਸਿਮਰਦੀਪ ਸਮੇਤ ਕਈ ਹੋਰ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਤੇ ਮੁਬਾਰਕਬਾਦ ਦਿੱਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media