ਅੰਮ੍ਰਿਤਸਰ 24 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ
ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਬੇ-ਰੁਜਗਾਰ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸੈਸ਼ਨ 2017-18 ਵਾਸਤੇ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ,ਡਿਪਲੋਮਾ ਇੰਨ ਫੈਸ਼ਨ ਟੈਕਨੋਲੋਜੀ,ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ ਅਤੇ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ ਵਿਸ਼ਿਆ ਨਾਲ ਸਬੰਧਤ ਇਕ ਸਾਲਾ ਸਰਟੀਫਿਕੇਟ ਕੋਰਸ/ਡਿਪਲੋਮੇ ਸ਼ੁਰੂ ਕੀਤੇ ਜਾ ਰਹੇ ਹਨ।ਕੋਰਸ ਅਤੇ ਡਿਪਲੋਮਿਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦਾਖਲਾ ਫਾਰਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਪਾਸੋਂ ਹੁਣ 11 ਅਗਸਤ, 2017 ਤਕ ਪ੍ਰਾਪਤ ਕਰਕੇ ਜਮ੍ਹਾਂ ਕਰਵਾ ਸਕਦੇ ਹਨ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media