Monday, March 9, 2026

ਈਸੜੂ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਸ੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ

PPN2407201715ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਅੱਜ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ (ਮਾਨ ਦਲ) ਦੀ ਮੀਟਿੰਗ ਬੁਲਾਈ ਗਈ। ਜਿਸ ਦੀ ਪ੍ਰਧਾਨਗੀ ਵਰਿੰਦਰ ਸਿੰਘ ਸੇਖੋਂ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਦੁਆਰਾ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਦੇ ਵਿਚਾਰ ਚਰਚਾ ਕੀਤੀ ਗਈ, ਜਿਸ ਪ੍ਰਮੁੱਖ ਤੌਰ ਤੇ 15 ਅਗਸਤ ਨੂੰ ਈਸੜੂ ਵਿਖੇ ਹੋਣ ਜਾ ਰਹੀ ਪਾਰਟੀ ਦੀ ਕਾਨਫਰੰਸ ਸਬੰਧੀ ਵਿਚਾਰ  ਚਰਚਾ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਰਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਮਾੜੇ ਹਾਲਾਤਾਂ ਵਿੱਚ ਗੁਜਰ ਰਿਹਾ ਹੈ, ਜਿਸ ਲਈ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਬਰਾਬਰ ਦੇ ਜਿੰਮੇਵਾਰ ਹਨ। ਉਨਾਂ ਨਜਦੀਕ ਆਉਂਦੀਆਂ ਐਸ.ਜੀ.ਪੀ.ਸੀ ਚੋਣਾਂ ਵਿੱਚ ਸ਼ੋਮਣੀ ਅਕਾਲੀ ਦਲ (ਅੰਮਿ੍ਰਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਬਾਦਲਕਿਆਂ ਨੇ ਭਜਾ ਕੇ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਹੁਣ ਐਸ.ਜੀ.ਪੀ.ਸੀ ਆਪਣੇ ਅਸਲ ਉਦੇਸ਼ ਤੋਂ ਭਟਕ ਚੁੱਕੀ ਹੈ, ਸਮੁੱਚੀ ਕੌਮ ਨੂੰ ਚਾਹੀਦਾ ਹੈ ਕਿ ਉਹ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ।ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਾਸਟਰ ਕਰਨੈਲ ਸਿੰਘ ਨਾਰੀਕੇ ਕੌਮੀ ਜਨਰਲ ਸਕੱਤਰ, ਮੇਵਾ ਸਿੰਘ ਸਰਪ੍ਰਸਤ, ਜਥੇ. ਸ਼ਿੰਗਾਰਾ ਸਿੰਘ ਬਡਲਾ, ਦੀਦਾਰ ਸਿੰਘ ਰਾਣੋਂ ਪ੍ਰਧਾਨ ਜ਼ਿਲਾ ਖੰਨਾ, ਪ੍ਰੀਤਮ ਸਿੰਘ ਮਾਨਗੜ ਇੰਚਾਰਜ ਦਿਹਾਤੀ ਲੁਧਿਆਣਾ, ਕਮਲਪ੍ਰੀਤ ਸਿੰਘ ਪਾਂਗਲੀ ਯੂਥ ਪ੍ਰਧਾਨ ਦਿਹਾਤੀ ਲੁਧਿਆਣਾ-2, ਜਤਿੰਦਰ ਸਿੰਘ ਮੰਜਾਲੀ ਸੀਨੀਅਰ ਮੀਤ ਪ੍ਰਧਾਨ ਹਲਕਾ ਸਮਰਾਲਾ, ਹਰਪ੍ਰੀਤ ਸਿੰਘ ਕੁੱਲੇਵਾਲ, ਲਾਡੀ ਸਿੰਘ ਮੰਜਾਲੀ ਖਾਲਿਸਤਾਨੀ, ਸੁਖਵਿੰਦਰ ਸਿੰਘ ਭਗਵਾਨਪੁਰਾ ਆਦਿ ਹਾਜਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply