ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ
ਅਮਰਿੰਦਰ ਸਿੰਘ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਂ ਦਾ ਰੁਤਬਾ ਸਮੁੱਚੇ ਸੰਸਾਰ ਅੰਦਰ ਇੱਕ ਨਿਵੇਕਲਾ ਅਤੇ ਅਨਿਖੜਵਾ ਹੁੰਦਾ ਹੈ। ਮਾਂ ਦਾ ਪਿਆਰ ਸਿਰਫ ਇੱਕ ਮਾਂ ਹੀ ਦੇ ਸਕਦੀ ਹੈ।ਬੱਚੇ ਉਸ ਵਾਸਤੇ ਭਾਵੇਂ ਕਿੰਨੇ ਵੱਡੇ ਹੋ ਜਾਣ ਮਾਂ ਲਈ ਉਹ ਬੱਚੇ ਹੀ ਹੁੰਦੇ ਹਨ ਅਤੇ ਉਹ ਉਨ੍ਹਾਂ ਨੂੰ ਉਸੇ ਹੀ ਪਿਆਰ ਨਾਲ ਦੁਲਾਰਦੀ ਹੈ, ਜਿਵੇਂ ਛੋਟੇ ਹੁੰਦਿਆਂ ਬੱਚੇ ਨਾਲ ਸਨੇਹ ਕਰਦੀ ਹੈ।ਜਥੇਦਾਰ ਨੇ ਕਿਹਾ ਕਿ ਇਹ ਸੱਚ ਹੈ ਕਿ ਜਿਹੜਾ ਜੀਵ ਇਸ ਸੰਸਾਰ ਵਿਚ ਪੈਦਾ ਹੋਇਆ ਹੈ ਉਸ ਨੇ ਇੱਕ ਦਿਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਜਾਣਾ ਹੈ।ਗੁਰੂ ਸਾਹਿਬ ਕ੍ਰਿਪਾ ਕਰਨ ਮਾਤਾ ਜੀ ਨੂੰ ਆਪਣੇ ਚਰਨ੍ਹਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਸਮੂੰਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media