Saturday, June 20, 2026

ਚੀਫ਼ ਖਾਲਸਾ ਦੀਵਾਨ ਵਲੋਂ ਮਾਤਾ ਮੋੋਹਿੰਦਰ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀੇ ਕੈਪਟਨ ਅਮਰਿੰਦਰ PPN2507201707ਸਿੰਘ ਦੇ ਮਾਤਾ ਸਰਦਾਰਨੀ ਮੋੋਹਿੰਦਰ ਕੌਰ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਪਟਿਆਲਾ ਰਿਆਸਤ ਦੀ ਅਖੀਰਲੀ ਮਹਾਰਾਣੀ ਦਾ ਮਾਣ ਪ੍ਰਾਪਤ ਤੇ ਰਾਜਮਾਤਾ ਵਜੋਂ ਜਾਣੇ ਜਾਂਦੇ ਸਰਦਾਰਨੀ ਮੋੋਹਿੰਦਰ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਤੇ ਦੋ ਵਾਰ ਰਾਜ ਸਭਾ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।ਉਹਨਾਂ ਰਾਜਨੀਤੀ ਵਿਚ ਸਰਗਰਮ ਰਹਿਣ ਦੇ ਨਾਲ-ਨਾਲ ਸਮਾਜ ਸੇਵਾ ਵਿਚ ਵੀ ਵੱਡਾ ਯੋਗਦਾਨ ਦਿੱਤਾ ਹੈ।ਖਾਸਕਰ ਉਹਨਾਂ ਦੇਸ਼ ਵੰਡ ਮੋਕੇ ਪਾਕਿਸਤਾਨ ਤੋਂ ਆਏ ਸ਼ਰਨਾਰਥੀਆਂ ਦੇ ਪਟਿਆਲਾ ਪੁੱਜਣ `ਤੇ ਉਨਾਂ ਦੀ ਬਹੁਤ ਸੇਵਾ ਕੀਤੀ ਸੀ।ਆਪਣੇ ਸਿਆਸੀ ਸਮੇਂ ਦੌਰਾਨ ਕੀਤੇ ਗਏ ਸਮਾਜ ਭਲਾਈ ਕਾਰਜਾਂ ਕਰਕੇ ਉਹ ਹਮੇਸ਼ਾਂ ਯਾਦ ਰੱਖੇ ਜਾਣਗੇ।ਉਹਨਾਂ ਦੇ ਦੋ ਬੇਟੇ ਅਮਰਿੰਦਰ ਸਿੰਘ, ਮਾਲਵਿੰਦਰ ਸਿੰਘ ਤੇ ਦੋ ਬੇਟੀਆਂ ਹਰਮਿੰਦਰ ਕੌਰ ਤੇ ਰੁਪਿੰਦਰ ਕੌਰ ਹਨ।ਚੀਫ ਖਾਲਸਾ ਦੀਵਾਨ ਵਲੋਂ ਸਰਦਾਰਨੀ ਮੋੋਹਿੰਦਰ ਕੌਰ ਦੀ ਆਤਮਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।ਇਸ ਮੌਕੇ ਇੰਜੀਨੀਅਰ ਜਸਪਾਲ ਸਿੰਘ, ਹਰਮਿੰਦਰ ਸਿੰਘ, ਡਾ: ਧਰਮਵੀਰ ਸਿੰਘ, ਜਸਬੀਰ ਸਿੰਘ ਸਾਬਰ, ਰਾਕੇਸ਼ ਸ਼ਰਮਾ, ਅਜੀਤ ਸਿੰਘ, ਗੁਰਦਿਆਲ ਸਿੰਘ, ਚੀਫ ਖਾਲਸਾ ਅਧੀਨ ਸਕੂਲਾਂ ਦੇ ਪ੍ਰਿਸੀਪਲ ਸਾਹਿਬਾਨ ਤੇ ਹੋਰ ਮੈਂਬਰ ਮੌਜੂਦ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply