Saturday, June 20, 2026

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ 28 ਨੂੰ

ਧੂਰੀ, 25 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਜਨਰਲ ਸਕੱਤਰ ਮੇਵਾ ਸਿੰਘ ਸੰਗਰੂਰ, ਰਣਜੀਤ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਅਤੇ ਸੱਤਪਾਲ ਸਿੰਘ ਆਦਿ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ 28 ਜੁਲਾਈ ਨੂੰ 10 ਵਜੇ ਬਨਾਸਰ ਬਾਗ ਸੰਗਰੂਰ ਵਿਖੇ ਹੋਵੇਗੀ ਅਤੇ ਬਰਨਾਲਾ ਜ਼ਿਲ੍ਹੇ ਦੀ ਮੀਟਿੰਗ ਰਾਮ ਬਾਗ ਬਰਨਾਲਾ ਵਿਖੇ ਦੁਪਹਿਰ 2 ਵਜੇ ਕੀਤੀ ਜਾਵੇਗੀ।ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਹੋਈ ਗੱਲਬਾਤ ਨੂੰ ਬੇਰੁਜ਼ਗਾਰ ਸਾਥੀਆਂ ਨਾਲ ਸਾਂਝਾ ਕਰਨਾ ਅਤੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣਾ ਹੋਵੇਗਾ।ਉਹਨਾਂ ਦੋਵੇਂ ਜ਼ਿਲ਼੍ਹਿਆਂ ਦੇ ਸਾਰੇ ਬੇਰੁਜ਼ਗਾਰ ਸਾਥੀਆਂ ਨੂੰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply