ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ
ਨਤੀਜਿਆਂ ’ਚ ਸ਼ਾਨਦਾਰ ਨਤੀਜਿਆਂ ਦੀ ਨਿਰੰਤਰ ਲੜੀ ਨੂੰ ਅੱਗੇ ਤੋਰਦਿਆਂ ਬੀ. ਕਾਮ ਸਮੈਸਟਰ ਛੇਵਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਬੀ. ਕਾਮ ਦੇ ਵਿਦਿਆਰਥੀਆਂ ’ਚੋਂ ਅਮਨਪ੍ਰੀਤ ਕੌਰ ਅਤੇ ਸ਼ਰਨਜੀਤ ਕੌਰ ਨੇ ’ਵਰਸਿਟੀ ਇਮਤਿਹਾਨਾਂ ਵਿੱਚ 69 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਇਸੇ ਜਮਾਤ ਦੀ ਮਨਪ੍ਰੀਤ ਕੌਰ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਦੂਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਨਾ ਕੇਵਲ ਆਪਣਾ ਬਲਕਿ ਕਾਲਜ ਦਾ ਵੀ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਕਾਲਜ ਨਾਲ ਜੁੜੇ ਰਹਿਣ ਅਤੇ ਉਚੇਰੀ ਸਿੱਖਿਆ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਕਾਲਜ ਦੇ ਕਾਮਰਸ ਵਿਭਾਗ ਤੋਂ ਪ੍ਰੋ. ਹਰਦੇਵ ਸਿੰਘ, ਪ੍ਰੋ. ਰਣਬੀਰ ਕੌਰ, ਪ੍ਰੋ. ਅਨਿਰੁਧ ਤ੍ਰੇਹਣ, ਡਾ. ਪ੍ਰਭਜੀਤ ਕੌਰ, ਪ੍ਰੋ. ਗਗਨਦੀਪ ਕੌਰ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media