Saturday, September 26, 2026

ਸਰਨਾ ਭਰਾਵਾਂ ਨੇ ਕੈਪਟਨ ਅਮਰਿੰਦਰ ਦੀ ਮਾਤਾ ਦੇ ਅਕਾਲ ਚਲਾਣੇ `ਤੇ ਕੀਤਾ ਦੁੱਖ ਪ੍ਰਗਟ

ਨਵੀ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ sarnaਸਰਨਾ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਮਾਤਾ ਜੀ ਦੇ ਚੱਲੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ ਕਿਹਾ ਕਿ ਰਾਜ ਮਾਤਾ ਮਹਿੰਦਰ ਕੌਰ ਇੱਕ ਸੁਲਝੇ ਤੇ ਸਖੜ ਇਨਸਾਨ ਤੇ ਉਸਾਰੂ ਸੋਚ ਰੱਖਣ ਵਾਲੇ ਨੇਤਾ ਸਨ ਅਤੇ ਸਿੱਖੀ ਨੂੰ ਪੂਰੀ ਤਰਾ ਸਮੱਰਪਿੱਤ ਸਨ।ਕੈਪਟਨ ਅਮਰਿੰਦਰਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆ ਰਾਜ ਮਾਤਾ ਮਹਿੰਦਰ ਕੌਰ ਜੀ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਉਹਨਾਂ ਕਿਹਾ ਕਿ ਗੁਰੂ ਸਾਹਿਬ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਸੁਘੜ ਸਿਆਣੇ ਵਿਅਕਤੀ ਮਾਤਾ ਮਹਿੰਦਰ ਕੌਰ ਦੀਆ ਸਿਖਿਆਵਾ ਦਾ ਹੀ ਨਤੀਜਾ ਹੈ। ਮਾਤਾ ਜੀ ਆਪਣੇ ਪਿੱਛੇ ਦੋ ਬੇਟੇ ਕੈਪਟਨ ਅਮਰਿੰਦਰ ਸਿੰਘ, ਰਾਜਾ ਮਾਲਵਿੰਦਰ ਸਿੰਘ ਤੇ ਦੋ ਬੇਟੀਆਂ ਹਰਿੰਦਰ ਤੋ ਰੁਪਿੰਦਰ ਕੌਰ ਤੋ ਇਲਾਵਾ ਪੁੱਤਾਂ ਪੋਤਰਿਆ ਤੇ ਦੋਹਤੇ ਦੋਹਤੀਆ ਦਾ ਵੱਡਾ ਪਰਿਵਾਰ ਛੱਡ ਗਏ ਹਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply