Saturday, September 26, 2026

ਧਾਰਮਿਕ ਸਮਾਗਮ ਆਯੋਜਿਤ

PPN2607201708ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਲਵਰੀਤ ਪੀ.ਜੀ ਖੋਲ੍ਹਣ ’ਤੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਕਰਨ ਲਈ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਸਮਾਗਮ ਵਿੱਚ ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਰਾਣਾ, ਅਵਤਾਰ ਸਿੰਘ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਨੇ ਭਾਗ ਲਿਆ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply