ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਲਿਸ ਵਲੋਂ ਨਸ਼ੀਲੇ ਨਸ਼ਿਆ ਦੀ ਤਸੱਕਰੀ ਕਰਨ ਦੇ ਦੋਸ਼ ਵਿਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਦੇ ਅਨੁਸਾਰ ਕੋਤਵਾਲੀ ਪੁਲਿਸ ਨੇ ਪਾਲਾ ਸਿੰਘ ਨੂੰ ਕਾਬੂ ਕੀਤਾ ਹੈ ਉਸ ਤੋਂ 2 ਕਿਲੋਂ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਇਸ ਤੋਂ ਇਲਾਵਾ ਕੈਲਾਲ ਕਲੋਨੀ ਪੁਲਿਸ ਨੇ ਦੋਸੀ ਰਵੀ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 15 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ।ਇਸ ਤਰ੍ਹਾਂ ਤਲਵੰਡੀ ਸਾਬੋ ਪੁਲਿਸ ਵਲੋਂ ਦੋਸੀ ਸੁਰੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 36 ਬੋਤਲ ਠੇਕਾ ਦੇਸ਼ੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।ਰਾਮਾਂ ਪੁਲਿਸ ਵਲੋਂ ਦੋਸੀ ਦਰਸ਼ਨ ਨੂੰ ਕਾਬੂ ਕਰਕੇ ਉਸ ਤੋਂ 44 ਬੋਤਲ ਸ਼ਰਾਬ ਦੇਸ਼ੀ ਨਜਾਇਜ਼ ਬਰਾਮਦ ਕੀਤੀ।ਨੰਦਗੜ੍ਹ ਪੁਲਿਸ ਵਲੋਂ ਦੋਸੀ ਇਕਬਾਲ ਸਿੰਘ ਅਤੇ ਸੁਖਜੀਤ ਕੌਰ ਨੂੰ ਕਾਬੂ ਕਰਕੇ 48 ਬੋਤਲ ਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ।ਪੁਲਿਸ ਨੇ ਸਬੰਧਤ ਧਾਰਾ ਅਧੀਨ ਮਾਮਲਾ ਦਰਜ ਕਰਕੇ ਹਵਾਲਾਤ ਬੰਦ ਕੀਤਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media