ਧੂਰੀ, 26 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪ੍ਰਿੰਸੀਪਲ ਸ਼੍ਰੀ ਸਵਿੰਦਰ ਸਿੰਘ ਛੀਨਾ ਦੀ ਅਗੁਵਾਈ ਹੇਠ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਤਿੰਦਰ ਸਿੰਘ ਬੈਨੀਪਾਲ ਪੀ.ਪੀ.ਐਸ ਕਮਾਂਡੈਂਟ 6ਵੀਂ ਆਈ.ਆਰ.ਬੀ ਲੱਡਾ ਕੋਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਆਈ.ਪੀ.ਐਸ, ਮਾਨਯੋਗ ਏ.ਡੀ.ਜੀ.ਪੀ ਜਲੰਧਰ ਛਾਉਣੀ ਸੰਜੀਵ ਕਾਲੜਾ੍ਹ ਆਈ.ਪੀ.ਐਸ ਅਤੇ ਮਾਨਯੋਗ ਆਈ.ਜੀ.ਪੀ ਅਮਰ ਸਿੰਘ ਚਾਹਲ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਹੈ ਅਤੇ ਭਵਿੱਖ ਵਿੱਚ ਵੀ ਸਕੂਲਾਂ ਤੇ ਕਾਲਜਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਅਜਿਹੇ ਸੈਮੀਨਾਰ ਲਗਾਏ ਜਾਣਗੇ। 
ਬੈਨੀਪਾਲ ਨੇ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਾ ਮੁਕਤ ਜੀਵਨ ਜਿਉਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ, ਪੰਚਾਇਤਾਂ ਅਤੇ ਸਕੂਲ-ਕਾਲਜਾਂ ਦੇ ਪ੍ਰਬੰਧਕ ਬਹੁਤ ਹੀ ਵਧੀਆ ਰੋਲ ਅਦਾ ਕਰ ਸਕਦੇ ਹਨ।ਕਾਲਜ ਦੇ ਪ੍ਰਿੰਸੀਪਲ ਸਵਿੰਦਰ ਸਿੰਘ ਛੀਨਾ ਨੇ ਵੀ ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਅਤੇ ਪ੍ਰਿੰਸੀਪਲ ਤੇ ਕਾਲਜ ਸਟਾਫ ਵੱਲੋਂ ਬੈਨੀਪਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸ਼੍ਰੀ ਮੇਜਰ ਸਿੰਘ ਪੀ.ਪੀ.ਐਸ ਸਹਾਇਕ ਕਮਾਂਡੈਂਟ, ਡਾ. ਬਲਵੀਰ ਸਿੰਘ, ਡਾ. ਮੁਹੰਮਦ ਇਕਬਾਲ, ਇੰਸ. ਸੁਖਪਾਲ ਸਿੰਘ, ਇੰਸ. ਪਰਮਜੀਤ ਸਿੰਘ, ਏ.ਐਸ.ਆਈ ਦਵਿੰਦਰ ਸਿੰਘ, ਏ.ਐਸ.ਆਈ ਸ਼ਮਸ਼ੇਰ ਸਿੰਘ, ਏ.ਐਸ.ਆਈ ਅਸ਼ਵਨੀ ਕੁਮਾਰ, ਐਸ.ਆਈ ਗੁਲਾਬ ਸਿੰਘ ਅਤੇ ਐਸ.ਆਈ ਅਸ਼ਵਨੀ ਕੁਮਾਰ ਆਦਿ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media