Sunday, March 8, 2026

ਖੀਰਨੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ

ਸਮਰਾਲਾ, 26 ਜੁਲਾਈ (ਪੰਜਾਬ ਪੋਸਟ – ਕੰਗ) – ਬਲਾਕ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਪਿੰਡ ਖੀਰਨੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਖੇਤੀਬਾੜੀ ਅਫਸਰ ਮਾਛੀਵਾੜਾ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਰਬਿੳੂਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੇ ਪੂਰਨ ਪਾਬੰਦੀ ਹੈ।ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ ਇਸ ਦੇ ਨਾਲ ਹੀ ਪਰਾਲੀ ਵਿਚ ਮੌਜੂਦ ਜ਼ਰੂਰੀ ਤੱਤ ਅਤੇ ਮਿੱਟੀ ਵਿਚ ਮੌਜੂਦ ਜੀਵ ਵੀ ਨਸ਼ਟ ਹੋ ਜਾਂਦੇ ਹਨ।
ਗੁਰਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਮਸ਼ੀਨਾਂ ਰਾਹੀਂ ਕਣਕ ਦੀ ਬਿਜਾਈ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵਰਤੋਂ ਵਿਚ ਆਉਣ ਵਾਲੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਹਨਾਂ ਇਹ ਵੀ ਦੱਸਿਆ ਕਿ ਕੰਬਾਇਨਾਂ ਉਤੇ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਵੀ ਸਰਕਾਰ ਨੇ ਲਾਜ਼ਮੀ ਕਰ ਦਿੱਤਾ ਹੈ, ਜਿਸ ਨਾਲ ਪਰਾਲੀ ਦਾ ਕੁਤਰਾ ਕਰ ਕੇ ਕੰਬਾਇਨ ਉਸਨੂੰ ਖੇਤ ਵਿਚ ਹੀ ਖਿਲਾਰ ਦਿੰਦੀ ਹੈ।
ਗਗਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਸਰਕਾਰ ਦੁਆਰਾ ਚਲਾਈ ਜਾ ਰਹੀ ਮਿੱਟੀ ਪਰਖ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਪ੍ਰੇਰਿਆ।ਚਮਕੌਰ ਸਿੰਘ ਖੇਤੀਬਾੜੀ ਇੰਸਪੈਕਟਰ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਵਾਤਾਵਰਨ ਪ੍ਰਦੂਸ਼ਣ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਆ। ਇਸ ਮੌਕੇ ਪ੍ਰਹਿਲਾਦ ਸਿੰਘ ਅਗਾਂਹਵਧੂ ਕਿਸਾਨ ਨੇ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇਂ ਦੀ ਸਲਾਹ ਨਾਲ ਚੱਲਣ ਲਈ ਪ੍ਰੇਰਿਆ ਅਤੇ ਕਿਸਾਨਾਂ ਨੂੰ ਆਪਣੇ ਖਰਚੇ ਘਟਾਉਣ ਦੀ ਅਪੀਲ ਕੀਤੀ।ਇਸ ਮੌਕੇ ਅਵਤਾਰ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਹਰਮਿੰਦਰ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ ਖੀਰਨੀਆਂ ਆਦਿ ਸਮੇਤ ਹੋਰ ਵੀ ਕਿਸਾਨ ਵੀਰ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply