ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ
ਮਤੀਦਾਸ ਵਿਖੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਆਊਟ ਰੀਚ ਕੈਂਪ ਅਤੇ ਸਿਹਤ ਸਿਖਿਆ ਕੈਂਪ ਲਗਾਇਆ ਗਿਆ।ਇਸ ਕੈਂਪ ਦੀ ਪ੍ਰਧਾਨਗੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਵੱਲੋਂ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਡਾ. ਗਗਨਦੀਪ ਧਾਲੀਵਾਲ,ਡਾ.ਨਵਪ੍ਰੀਤ ਗਰੇਵਾਲ ਅਤੇ ਅਰਬਨ ਨੋਡਲ ਅਫਸਰ ਡਾ. ਪੈਮਿਲ ਬਾਂਸਲ, ਡਾ. ਵਿਕਾਸ ਅਗਰਵਾਲ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਬਰਾੜ ਨੇ ਕਿਹਾ ਕਿ ਜੱਚਾ ਬੱਚਾ ਦੀ ਸਿਹਤ ਸੰਭਾਲ ਬਹੁਤ ਜਰੂਰੀ ਹੈ।ਇਸ ਲਈ ਸਾਨੂੰ ਚਾਹੀਦਾ ਹੈ ਕਿ ਹਰ ਗਰਭਵਤੀ ਔਰਤ ਦਾ ਜਣੇਪਾ ਸਰਕਾਰੀ ਹਸਪਤਾਲ ਕਰਵਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਦੀ ਸਰੁੱਖਿਆ ਯਕੀਨੀ ਬਣਾਈ ਜਾ ਸਕੇ ।ਜ਼ਿਲ੍ਹਾ ਮਾਸ ਮੀਡੀਆ ਅਫਸਰ ਵੱਲੋਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਜੇ.ਐਸ ਵਾਈ, ਜੇ.ਐਸ.ਐਸ.ਕੇ, ਆਰ.ਬੀ.ਐਸ.ਕੇ, ਪੀ.ਸੀ.ਪੀ.ਐਨ.ਡੀ.ਟੀ, ਹੈਪਾਟਾਈਟਸ, ਟੀ.ਬੀ ਅਤੇ ਹੋਰ ਸਿਹਤ ਸਹੂਲਤਾਂ ਬਾਰੇ ਵਿਸਥਾਰ ਸਿਹਤ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵਲੋਂ ਡੇਂਗੂ ਦੇ ਬੁਖਾਰ ਬਾਰੇ ਵੀ ਵਿਸਥਾਰ ਸਹਿਤ ਚਾਨਣਾ ਪਾਇਆ।ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਵੱਲੋਂ ਬੱਚਿਆਂ ਦੇ ਸੰਪੂਰਨ ਟੀਕਾਕਰਨ ਬਾਰੇ ਜਾਣਕਾਰੀ ਮਹੁੱਈਆ ਕਰਵਾਈ।ਡਾ. ਨਾਗਪਾਲ ਵੱਲੋਂ ਬੱਚਿਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਉਨਾਂ ਦੀ ਰੋਕਕਾਮ ਬਾਰੇ ਜਾਣਕਾਰੀ ਦਿੱਤੀ ਗਈ।ਇਸ ਕੈਂਪ ਵਿੱਚ 175 ਮਰੀਜ਼ਾਂ ਦੀ ਜਾਂਚ ਕੀਤੀ ਗਈ, 56 ਟੈਸਟ ਕੀਤੇ ਗਏ ਅਤੇ 15 ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦਿਤੀਆਂ ਗਈਆਂ।ਕੈਂਪ ਵਿੱਚ ਲੋੜਵੰਦ ਵਿਅਕਤੀਆਂ ਨੂੰ ਵਾਕਿੰਗ ਸਟਿਕਸ, ਨੀ-ਕੈਪ, ਸਰਵਾਈਕਲ ਕਾਲਰ, ਅਬਡੌਮੀਨਲ ਬੈਲਟ ਅਤੇ ਸਟੀਮਰ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਐਮ.ਈ.ਆਈ.ਓ.ਵਿਨੋਦ ਕੁਮਾਰ,ਕੇਵਲ ਕ੍ਹਿਸ਼ਨ ਸ਼ਰਮਾਂ ਪ੍ਰੋਜੈਕਸ਼ਨਿਸ਼ਟ,ਜਗਦੀਸ਼ ਕੌਰ ਏ.ਐਨ.ਐੈਮ, ਹਰਜਿੰਦਰ ਕੌਰ, ਜਸਪ੍ਰੀਤ ਸਿੱਧੂ, ਫਾਰਮਾਸਿਸਟ ਚਿਮਨ ਲਾਲ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਦੇ ਪ੍ਰਧਾਨ ਕੈਪਟਨ ਮੱਲ ਸਿੰਘ, ਵਾਈਸ ਪ੍ਰਧਾਨ ਗੁਰਚਰਨ ਸਿੰਘ ਸਿੱਧੂ, ਸੈਕਟਰੀ ਸੁਖਦੇਵ ਸਿੰਘ ਬੁੱਟਰ, ਵਿਜੈ ਵਿਸ਼ਿਸਟ ਅਤੇ ਆਸ਼ਾ ਵਰਕਰ ਹਾਜ਼ਰ ਸਨ।ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਸ਼ਾ ਵਰਕਰ ਵੱਲੋਂ ਕੈਂਪ ਦੀ ਸਫਲਤਾ ਲਈ ਤਨਦੇਹੀ ਨਾਲ ਡਿਊਟੀ ਨਿਭਾਈ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media