ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਏ. ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ
ਹਰਸੀਰਤ ਕੌਰ, ਮਨਪ੍ਰੀਤ ਕੌਰ, ਚਿਤਸਿਮਰਨ ਕੌਰ, ਆਭਾ ਅਰੋੜਾ, ਭਾਵਨਾਪ੍ਰੀਤ ਕੌਰ, ਨਿਸ਼ਠਾ ਆਨੰਦ, ਪਲਵੀ ਧਵਨ, ਸਨਪ੍ਰੀਤ, ਪਵਨਪ੍ਰੀਤ, ਸੁਰਭੀ ਸ਼ਰਮਾ, ਰਿਧੀਮਾ ਖੰਨਾ, ਨਵਜੋਤ ਅਰੋੜਾ, ਲਵਲੀਨ ਕੌਰ ਅਤੇ ਸ਼ੁਭਿਕਾ ਅਰੋੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕੀਤੇ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅੱਵਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਵਾ ਕੇ ਉੱਚ ਸਥਾਨ ‘ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ।ਪ੍ਰੋ. ਨਰੇਸ਼ ਕੁਮਾਰ, ਮੁਖੀ ਜਿਉਗ੍ਰਾਫੀ ਵਿਭਾਗ, ਡਾ. ਸਿਮਰਦੀਪ, ਡੀਨ ਅਕਾਦਮਿਕ ਅਤੇ ਪ੍ਰੋ. ਪੂਨਮ ਕੋਹਲੀ, ਡੀਨ ਡਿਸਿਪਲਨ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਇਸ ਪ੍ਰਾਪਤੀ ਉਤੇ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media