ਜੰਡਿਆਲਾ ਗੁਰੂ, 27 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਯੋਜਿਤ
ਜਿਲ੍ਹਾ ਪੱਧਰੀ ਅੰਗਰੇਜ਼ੀ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੰਡਿਆਲਾ ਗੁਰੂ ਅੰਮ੍ਰਿਤਸਰ ਦੇ ਵਿਦਿਆਰਥੀ ਨੰਦ ਕਿਸ਼ੋਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਸ ਬੱਚੇ ਦੀ ਅਗਵਾਈ ਕੁਲਭੂਸ਼ਨ ਰਤਨ ਐਸ.ਐਸ ਮਾਸਟਰ ਨੇ ਕੀਤੀ ।ਪ੍ਰਿੰਸੀਪਲ ਸੰਜੈ ਸਹਿਗਲ ਨੇ ਬੱਚੇ ਨੂੰ ਸਰਟੀਫਿਕੇਟ ਤੇ ਮੈਡਲ ਦਿੱਤਾ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਮੇਹਨਤ ਨਾਲ ਹਰ ਅੱਗੇ ਵਧਣ ਦੀ ਪ੍ਰੇਰਣਾ ਕੀਤੀ ।ਇਸ ਮੌਕੇ ਸ੍ਰੀ ਪ੍ਰੇਮ ਨਾਥ, ਸੰਜੈ ਕੁਮਾਰ, ਤਰਸੇਮ ਸਿੰਘ ਅਤੇ ਜਤਿੰਦਰ ਸਿੰਘ ਹਾਜਿਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media