ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ ਬਣਦੀ ਹੈ, ਜਿਸ ਨੂੰ ਸੁਹਿਰਦਤਾ ਨਾਲ ਨਿਭਾਉਣ ਲਈ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੇ ਉਪਕਰਣਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਲਗਾਤਾਰ ਚਲਾਉਣਾ ਅਜਿਹੇ ਹਾਦਸਿਆਂ ਦਾ ਕਾਰਨ ਬਣਦਾ ਹੈ। ਇਸ ਲਈ ਰਾਤ ਸਮੇਂ ਬਿਜਲੀ ਉਪਕਰਣ ਬੰਦੇ ਰੱਖੇ ਜਾਣ। ਪ੍ਰੋ. ਬਡੂੰਗਰ ਨੇ ਆਖਿਆ ਕਿ ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਗੁਰਦੁਆਰਾ ਪ੍ਰਬੰਧਾਂ ਵਿਚ ਅਣਗਹਿਲੀ ਵਰਤਣ ਵਾਲੀਆਂ ਕਮੇਟੀਆਂ ਨੂੰ ਜਿਮੇਵਾਰੀ ਦਾ ਅਹਿਸਾਸ ਕਰਵਾਉਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਵੀ ਆਪੋ ਆਪਣੇ ਹਲਕੇ ਵਿੱਚ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਉਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media