ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਪਨਾਮਾਗੇਟ ਘੁਟਾਲੇ ਵਿੱਚ ਸ਼ਮੂਲੀਅਤ ਦੇ ਮੱਦੇਨਜ਼ਰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਹੁੱਦੇ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਪ੍ਰਧਾਨ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਪਨਾਮਾਗੇਟ ਘੁਟਾਲੇ ਦੇ ਜਾਂਚ ਲਈ ਨਵਾਜ਼ ਸ਼ਰੀਫ ਤੇ ਉਹਨਾਂ ਦੇ ਪਰਿਵਾਰ ਵਿਰੁੱਧ ਪੜਤਾਲੀਆ ਟੀਮ ਜੇ.ਆਈ.ਟੀ ਨੇ 10 ਜੁਲਾਈ ਨੂੰ ਆਪਣੀ ਜਾਂਚ ਰਿਪੋਰਟ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਦੇ 5 ਜੱਜਾਂ ਦੇ ਬੈਂਚ ਵੱਲੋਂ ਨਵਾਜ਼ ਸ਼ਰੀਫ ਨੂੰ ਅਯੋਗ ਕਰਾਰ ਦੇਣ ਦਾ ਫੈਸਲਾ ਸੁਣਾਇਆ। ਪਾਕਿਸਤਾਨ ਮੀਡੀਆ ਅਨੁਸਾਰ ਨਵਾਜ਼ ਸ਼ਰੀਫ ਦੇ ਭਰਾ ਸ਼ਹਿਬਾਜ਼ ਸ਼ਰੀਫ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਹੋ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media