ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਜਿਲਾ ਬਾਰ ਐਸੋਸ਼ੀਏਸ਼ਨ ਦੇ ਸਮਹੂ ਵਕੀਲਾਂ ਵਲੋਂ
ਹੜਤਾਲ ਕੀਤਾ ਗਈ।ਇਸ ਦੀ ਜਾਣਕਾਰੀ ਜਿਲਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਜਲਾਲ ਨੇ ਦੱਸਿਆ ਕਿ ਸਰਕਾਰ ਵਲੋਂ ਲਾਏ ਜਾ ਰਹੇ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੇ ਅਹੁੱਦੇਦਾਰਾਂ ਵਲੋਂ ਕੀਤੀ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ ਕਿ 28 ਜੁਲਾਈ ਨੂੰ ਪੰਜਾਬ ਭਰ ਦੇ ਵਕੀਲ ਹੜਤਾਲ ’ਤੇ ਜਾ ਕੇ ਨੋ ਵਰਕ ਡੇਅ ਰੱਖਣਗੇ।ਪ੍ਰੋਫੈੋਸ਼ਨਲ ਟੈਕਸ ਦੇ ਵਿਰੋਧ ਵਿਚ ਪੰਜਾਬ ਭਰ ਦੇ ਵਕੀਲਾਂ ਦਾ ਸਹਿਯੋਗ ਕਰਦਿਆਂ ਬਠਿੰਡਾ ਬਾਰ ਦੇ ਵਕੀਲ ਵੀ 28 ਜੁਲਾਈ ਨੂੰ ਹੜਤਾਲ ‘ਤੇ ਰਹੇ। ਉਨਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਵਕੀਲ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।ਇਸ ਮੌਕੇ ਸਮੂਹ ਵਕੀਲਾਂ ਦੇ ਨਾਲ ਸਕੱਤਰ ਰੋਹਿਤ ਰੋਮਾਣਾ, ਲਕਿੰਦਰ ਸਿੰਘ ਭਾਈਕਾ ਉਪ ਪ੍ਰਧਾਨ, ਜਪਨੀਤ ਕਪਿਲ ਖਜ਼ਾਨਚੀ ਅਤੇ ਮਹਿਕ ਮਿੰਤਲ ਉਪ ਸਕੱਤਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media