Saturday, March 7, 2026

ਭਾਈ ਵੀਰ ਸਿੰਘ ਅਕੈਡਮੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਵਿਖੇ ਸਨਮਾਨ ਸਮਾਰੋਹ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) – “ਭਾਈ ਵੀਰ ਸਿੰਘ ਅਕੈਡਮੀ” ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ CKD Logoਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰੇ ਵਿੱਚ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚਾਰ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਮਜੀਠਾ ਬਾਈਪਾਸ, ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ ਸੈ. ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਆਰੰਭ ਵਿੱਚ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲਿਆ ਨੇ ਕੀਰਤਨ ਦੀ ਹਾਜ਼ਰੀ ਭਰੀ।ਭਾਈ ਜਸਬੀਰ ਸਿੰਘ ਖੰਨੇ ਵਾਲਿਆਂ ਵੱਲੋਂ ਵਰਸੋਈ ਇਸ ਅਕੈਡਮੀ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਗੁਰਮਤਿ ਦੀਆਂ ਦੋ ਸਾਲ ਦੀਆਂ ਕਲਾਸਾਂ ਧਾਰਮਿਕ ਅਧਿਆਪਕਾ ਵੱਲੋਂ ਲਵਾਈਆਂ ਜਾਂਦੀਆਂ ਹਨ ਅਤੇ ਸਕੂਲਾਂ ਵੱਲੋਂ ਕਲਾਸਾਂ ਲਗਾ ਰਹੇ ਵਿਦਿਆਰਥੀਆਂ ਨੂੰ ਵਜੀਫ਼ੇ ਦਿੱਤੇ ਜਾਂਦੇ ਹਨ।ਅੱਜ ਦੇ ਇਸ ਸਮਾਰੋਹ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਬਨੀਤ ਸਿੰਘ ਨੇ 10 ਹਜ਼ਾਰ ਰੁਪਏ ਦਾ ਪਹਿਲਾ ਇਨਾਮ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਮਜੀਠਾ ਬਾਈਪਾਸ ਦੀ ਨਵਜੋਤ ਕੌਰ ਨੇ 7000 ਰੁਪਏ ਦਾ ਦੂਜਾ ਇਨਾਮ ਅਤੇ ਮਜੀਠਾ ਬਾਈਪਾਸ ਦੇ ਹੀ ਵਿਦਿਆਰਥੀ ਹਰਮਨਬੀਰ ਸਿੰਘ ਨੇ 5000 ਰੁਪਏ ਦਾ ਤੀਜਾ ਇਨਾਮ ਪ੍ਰਾਪਤ ਕੀਤਾ।ਜਦਕਿ ਅੰਮ੍ਰਿਤਦੀਪ ਸਿੰਘ ਅਤੇ ਬਨਮੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ, ਹਰਲੀਨ ਕੌਰ ਗੋਲਡਨ ਐਵੀਨਿਊ, ਦਮਨਪ੍ਰੀਤ ਕੌਰ ਰਣਜੀਤ ਐਵੀਨਿਊ ਨੇ 1500-1500 ਰੁਪਏ ਦੇ ਨਕਦ ਇਨਾਮ ਪ੍ਰਾਪਤ ਕੀਤੇ ।
ਇਸ ਸਮੇਂ ਡਾ. ਪਰਮਜੀਤ ਸਿੰਘ ਸਕੱਤਰ ਭਾਈ ਵੀਰ ਸਿੰਘ ਅਕੈਡਮੀ ਤੇ ਪ੍ਰਿੰਸੀਪਾਲ ਅਕੈਡਮੀ ਵੱਲੋਂ ਹਾਜ਼ਰ ਸਨ।ਚਰਨਜੀਤ ਸਿੰਘ ਚੱਢਾ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਨੇ ਅਕੈਡਮੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਧਾਰਮਿਕ ਵਿਭਾਗ ਦੀ ਮੁਖੀ ਅਧਿਆਪਕਾ ਸ੍ਰੀਮਤੀ ਸੁਖਜੀਤ ਕੌਰ ਨੇ ਮੰਚ ਦਾ ਸੰਚਾਲਨ ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਧਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਐਡੀਸ਼ਨਲ ਸੱਕਤਰ ਸੰਤੋਖ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ, ਸ੍ਰੀਮਤੀ ਸਤਿੰਦਰ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਅਤੇ ਸ੍ਰੀਮਤੀ ਰਿਪੂਦਮਨ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਧਾਰਮਿਕ ਵਿਭਾਗ ਦੇ ਅਧਿਆਪਕ ਜਸਪਾਲ ਸਿੰਘ, ਯਾਦਵਿੰਦਰ ਸਿੰਘ ਅਤੇ ਵਿਦਿਆਰਥੀ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply