Tuesday, November 24, 2026

ਪੰਥਕ ਕਵੀ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ ਦਾ ਲੋਕ ਅਰਪਨ ਅੱਜ- ਦੀਪ ਦੇਵਿੰਦਰ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) -ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ `ਚ ਨਿਰੰਤਰ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ Deep Kahanikarਚੋਗਾਵਾਂ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਥਕ ਸਟੇਜੀ ਕਵੀ ਅਤੇ ਪੰਜਾਬੀ ਸਾਹਿਤਕਾਰ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ `ਸੱਚੀ ਤੇਰੀ ਸੋਭਾ` ਲੋਕ ਅਰਪਿਤ ਕੀਤੀ ਜਾ ਰਹੀ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਧਰਵਿੰਦਰ ਔਲਖ ਅਤੇ ਦੇਵ ਦਰਦ ਵੱਲੋਂ ਸਾਂਝੇ ਤੌਰ ਤੇ ਦਿੱਤੀ ਜਾਣਕਾਰੀ ਮੁਤਾਬਿਕ ਗਿਆਨੀ ਪਿਆਰਾ ਸਿੰਘ ਜਾਚਕ ਦੀ ਪਲੇਠੀ ਕਾਵਿ-ਪੁਸਤਕ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ `ਚ 30 ਜੁਲਾਈ ਐਤਵਾਰ ਨੂੰ ਬਾਅਦ ਦੁਪਹਿਰ 3:00 ਵਜੇ ਲੋਕ ਅਰਪਿਤ ਕੀਤੀ ਜਾਵੇਗੀ, ਜਿਸ ਵਿੱਚ ਪੁਸਤਕ ਤੇ ਹਾਜ਼ਰੀਨ ਵੱਲੋਂ ਵਿਚਾਰ ਚਰਚਾ ਦੇ ਨਾਲ-ਨਾਲ ਪ੍ਰਮੁੱਖ ਕਵੀ ਆਪਣੀ ਸ਼ਾਇਰੀ ਦਾ ਕਲਾਮ ਵੀ ਪੇਸ਼ ਕਰਨਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply