ਧੂਰੀ, 29 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੀਆਂ ਤੇ ਸਭਿਅਚਾਰਕ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਦਿਨੋ ਦਿਨ ਅਲੋਪ ਹੋ ਰਿਹਾ ਹੈ।ਜਿਸ ਦੇ ਮੱਦੇਨਜ਼ਰ
ਸਾਉਣ ਮਹੀਨੇ ਪਿੰਡਾਂ ਅਤੇ ਸ਼ਹਿਰਾਂ `ਚ ਇਹ ਤਿਉਹਾਰ ਮਨਾਉਣ ਦਾ ਜੋਰਦਾਰ ਉਪਰਾਲੇ ਸ਼ੁਰੂ ਹੋਏ ਹਨ।ਇਸੇ ਹੀ ਕੜੀ ਤਹਿਤ ਜਿਲ੍ਹਾ ਸੰਗਰੂਰ ਦੀ ਕ੍ਰਿਸ਼ਨ ਬਾਗ ਕਲੋਨੀ ਦੀਆਂ ਔਰਤਾਂ ਤੇ ਲੜਕੀਆਂ ਨੇ ਪਹਿਲੀ ਵਾਰ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ। ਇਸ ਪ੍ਰੋਗਰਾਮ ਵਿੱਚ ਵਡੇਰੀ ਉਮਰ ਦੀਆਂ ਔਰਤਾਂ ਦੇ ਲੰਮੀ ਹੇਕ ਵਾਲੇ ਗੀਤਾਂ ਦੇ ਮੁਕਾਬਲੇ, ਬੱਚੀਆਂ ਤੇ ਨੌਜਵਾਨ ਲੜਕੀਆਂ ਦੇ ਗਿੱਧੇ ਦੇ ਮੁਕਾਬਲੇ ਕਰਵਾਏ ਗਏ।ਇਸ ਸਮੇਂ ਵੱਡੀ ਗਿਣਤੀ ਵਿੱਚ ਨੇੜਲੇ ਮੁਹੱਲਿਆਂ ਦੀਆਂ ਔਰਤਾਂ ਨੇ ਹਿੱਸਾ ਲਿਆ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media