Tuesday, November 24, 2026

ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਪੀ.ਐਸ.ਪੀ.ਐਸ.ਐਲ ਗੁਰੂ ਹਰਿਗੋਬਿੰਦ ਸਿੰਘ ਥਰਮਲ ਪਲਾਂਟ ਲਹਿਰਾ PPN2807201723ਮੁਹੱਬਤ ਦੇ ਬੋਆਲਿਰ ਮੇਨਟੀਨੈਸ ਸੈਲ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੀਤਾ ਸਿੰਘ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ, ਰਿਸ਼ਤੇਦਾਰਾਂ ਅਤੇ ਪਤਵੰਤਿਆਂ ਵੱਲੋਂ ਉਨਾਂ ‘ਤੇ ਹਮਸਫਰ ਸ੍ਰੀਮਤੀ ਪਰਮਜੀਤ ਕੌਰ ਦਾ ਸੋਨੇ ਦੀਆਂ ਮੁੰਦਰੀਆਂ, ਯਾਦਗਰੀ ਚਿੰਨ, ਮੋਮੈਟੋਂ, ਤੋਹਫਿਆਂ ਆਦਿ ਨਾਲ ਸਨਮਾਨ ਕੀਤਾ ਗਿਆ।ਇੰਜੀ: ਅਜੀਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਇੰਜੀ: ਸਿਵਰਾਜ ਸਿੰਘ ਉਪ ਮੰਡਲ ਅਫਸਰ, ਲਖਵੰਤ ਸਿੰਘ ਪ੍ਰਧਾਨ, ਰਾਮ ਸਿੰਘ ਸਕੱਤਰ,ਪਾਲ ਸਿੰਘ ਆਜਾਦ, ਜੰਗੀਰ ਢਪਾਲੀ ਆਦਿ ਬੁਲਾਰਿਆਂ ਨੇ ਮਹਿਕਮੇ ਵਿੱਚ ਨਿਭਾਈਆਂ 33 ਸਾਲ ਬੇਦਾਗ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸਵਰਗੀ ਪੂਰਨ ਸਿੰਘ ਵਾਸੀ ਲਹਿਰੀ ਦੇ ਹੋਣਹਾਰ ਸਪੁੱਤਰ ਸੀਤਾ ਸਿੰਘ ਨੇ ਪੂਰੀ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਉਟੀ ਨਿਭਾਈ ਅਤੇ ਉਹਨਾਂ ਦੀ ਸਖ਼ਸੀਅਤ ਦੇ ਵੱਖ-ਵੱਖ ਪੱਖਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੀ ਅਗਲੀ ਜਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੇ ਅਖੀਰ ਵਿੱਚ ਸੀਤਾ ਸਿੰਘ ਨੇ ਕਿਹਾ ਕਿ ਉਹ ਸਮੂਹ ਸਟਾਫ ਵੱਲੋਂ ਮਿਲੇ ਪਿਆਰ ਸਤਿਕਾਰ ਨੂੰ ਹਮੇਸ਼ਾਂ ਯਾਦ ਰੱਖਣਗੇ।ਸੇਵਾ-ਮੁਕਤਤੀ ਦੇ ਦਿਨ ਨੂੰ ਯਾਦਗਰੀ ਬਣਾਉਦਿਆਂ ਸ਼ਾਮ ਵੇਲੇ ਸੀਤਾ ਸਿੰਘ ਵੱਲੋਂ ਵੀ ਇੱਕ ਸ਼ਾਨਦਾਰ ਪਾਰਟੀ ਕੀਤੀ ਗਈ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply