Saturday, March 28, 2026

ਸਕੂਲ ਦੀ ਈਕੋ ਕਲੱਬ ਦੇ ਸਹਿਯੋਗ ਨਾਲ ਖੇਤੀਬਾੜੀ ਦਫਤਰ `ਚ ਵਣਮਹਾਂ ਉਤਸਵ ਮਨਾਇਆ

ਗੁਰਦਾਸਪੁਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ,ਬਲਾਕ ਪਠਾਨਕੋਟ ਵੱਲੋਂ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ PPN3007201706ਅਗਵਾਈ ਹੇਠ ਪਠਾਨਕੋਟ ਪਬਲਿਕ ਸਕੂਲ ਦੀ ਈਕੋ ਕਲੱਬ ਦੇ ਸਹਿਯੋਗ ਨਾਲ ਸਥਾਨਕ ਖੇਤੀਬਾੜੀ ਦਫਤਰ ਵਿਖੇ ਵਣਮਹਾਂ ਉਤਸਵ ਮਨਾਇਆ ਗਿਆ।ਪਠਾਨਕੋਟ ਪਬਲਿਕ ਸਕੂਲ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਸਥਾਨਾਂ ਤੇ 200 ਤੋਂ ਵੱਧ ਫਲਦਾਰ ਅਤੇ ਛਾਂਦਾਰ ਦਰੱਖਤ ਲਗਾਏ ਗਏ।ਇਸ ਮੌਕੇ ਮੈਡਮ ਮਧੂ ਮੋਹਨ ਪ੍ਰਿਸੀਪਲ ਸਾਕਸ਼ੀ ਖੇਤੀ ਉਪ ਨਿਰੀਖਕ, ਬ੍ਰਹਮ ਕੁਮਾਰ, ਲਵਕੁਮਾਰ, ਅਰਮਾਨ ਕੁਮਾਰ, ਅਰੁਨ ਕੁਮਾਰ ਸਮੇਤ ਸਕੂਲ ਦੇ ਵਿਦਿਆਂਰਥੀ ਅਤੇ ਦਫਤਰੀ ਸਟਾਫ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੌਦੇ ਸਾਨੂੰ ਜੀਵਨ ਲਈ ਬਹੁਤ ਸਾਰੀਆਂ ਵਸਤਾਂ ਜਿਵੇਂ ਫਰਨੀਚਰ, ਫਲ, ਫੁੱਲ, ਲੱਕੜ, ਦਵਾਈਆਂ ਲਈ ਕੱਚਾ ਮਾਲ, ਸਬਜੀਆਂ ਆਦਿ ਮੁਹੱਈਆ ਕਰਵਾਉਂਦੇ ਹਨ।ਉਨਾਂ ਕਿਹਾ ਕਿ ਦਰੱਖਤਾਂ ਦੀ ਕਟਾਈ ਕਾਰਨ ਆਲਮੀ ਤਪਸ਼ `ਤੇ ਬੁਰਾ ਪ੍ਰਭਾਵ ਪੈ ਰਿਹਾ ਜਿਸ ਨਾਲ ਭਵਿੱਖ ਵਿੱਚ ਫਸਲਾਂ ਦੀ ਉਤਪਾਦਿਕਤਾ ਤੇ ਬੁਰਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ ।ਉਨਾਂ ਕਿਹਾ ਕਿ ਪੌਦੇ ਸਾਨੂੰ ਆਕਸੀਜਨ ਮੁਹੱਈਆ ਕਰਵਾਉਂਦੇ ਹਨ ਅਤੇ ਕਾਰਬਨ ਡਾਈਆਕਸਾਈਡ ਨੂੰ ਜ਼ਜਬ ਕਰਦੇ ਹਨ।ਉਨਾਂ ਕਿਹਾ ਕਿ ਪੌਦੇ ਪ੍ਰਦੂਸ਼ਨ ਨੂੰ ਘੱਟ ਕਰਨ ਵਿੱਚ ਬਹੁਤ ਸਹਾਈ ਹੁੰਦੇ ਹਨ ਅਤੇ ਪੌਦਿਆਂ ਦੀਆਂ ਜੜਾਂ ਜ਼ਮੀਨ ਨੂੰ ਖੁਰਣ ਤੋਂ ਬਚਾਉਂਦੀਆਂ ਹਨ।ਉਨਾਂ ਕਿਹਾ ਕਿ ਵਾਤਾਵਰਣ ਦੇ ਸੰਤੁਲਣ ਲਈ ਪੌਦਿਆਂ ਦਾ ਧਰਤੀ ਤੇ ਹੋਣਾ ਬਹੁਤ ਜ਼ਰੂਰੀ ਹੈ।ਉਨਾ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਜੀਵਨ ਕਾਲ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਮੋਹਨ ਖੇਤੀਬਾੜੀ ਵਿਭਾਗ ਦੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੌਦੇ ਲਗਾਉਣ ਦੀ ਜੋ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਹਰਿਆਵਲ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply