ਬਠਿੰਡਾ, 30 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਉਣ ਦਾ ਮਹੀਨਾ ਪੰਜਾਬੀ ਸਭਿਆਚਾਰ ’ਚ ਇਕ ਖਾਸ ਮਹੱਤਵ ਰੱਖਦਾ
ਹੈ।ਖਾਸ ਕਰਕੇ ਕੁੜੀਆਂ ਲਈ ਇਹ ਮਹੀਨਾ ਲੰਮੀਆਂ ਉਡੀਕਾਂ ਮਗਰੋਂ ਮਸਾਂ ਹੀ ਆਉਂਦਾ ਹੈ।ਇਹਨੀਂ ਦਿਨੀ ਕੁੜੀਆਂ ਮਹਿੰਦੀ ਲਵਾਉਦੀਆਂ ਹਨ, ਪੀਘਾਂ ਝੂਟਦੀਆਂ ਹਨ ਤੇ ਆਪਣੇ ਮਨ ਦੇ ਵਲਵਲੇ ਪ੍ਰਗਟਾਉਂਦੀਆਂ ਹਨ।ਇਸ ਗੱਲ ਨੂੰ ਮੁੱਖ ਰੱਖਕੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਅਤੇ ਬਾਬਾ ਫ਼ਰੀਦ ਕਾਲਜ, ਬਠਿੰਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਹੋਇਆਂ ਖੂਬ ਗਿੱਧਾ ਪਾਇਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਸਾਉਣ ਮਹੀਨੇ ਅਤੇ ਤੀਆਂ ਦੇ ਤਿਉਹਾਰ ਦੀ ਪੰਜਾਬੀ ਸੱਭਿਆਚਾਰ ਵਿੱਚ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨਾਲ ਅਧਿਆਪਕਾਂ ਨੇ ਵੀ ਗਿੱਧੇ ’ਚ ਵਧ ਚੜ ਕੇ ਹਿੱਸਾ ਲਿਆ।ਗਿੱਧੇ ਅਤੇ ਬੋਲੀਆਂ ਵਿੱਚ ਬੀ.ਐਡ ਦੀਆਂ ਵਿਦਿਆਰਥਣਾਂ ਜੋਤਇੰਦਰ ਕੌਰ, ਵੀਰਪਾਲ ਕੌਰ, ਅਵਨੀਤ ਕੌਰ ਆਦਿ ਦਾ ਅਹਿਮ ਯੋਗਦਾਨ ਰਿਹਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥਣਾਂ ਦੀ ਖੁਸ਼ੀ ’ਚ ਸ਼ਾਮਿਲ ਹੁੰਦਿਆਂ ਉਨਾਂ ਨੂੰ ਆਸ਼ੀਰਵਾਦ ਦਿੱਤਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media