ਸਮਰਾਲਾ, 31 ਜੁਲਾਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢੀਂਡਸਾ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਬੱਲੀ ਨੇ ਪਿੰਡ ਦੇ ਇੱਕ ਲੋੜਵੰਦ ਅਪੰਗ ਵਿਅਕਤੀ ਕੁਲਵਿੰਦਰ ਸਿੰਘ ਹੈਪੀ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਐਕਟਿਵਾ ਸਕੂਟਰੀ ਦਾਨ ਕੀਤੀ ਗਈ।ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਮਰਾਲਾ ਦੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਅਜਮੇਰ ਸਿੰਘ ਪੂਰਬਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਸਮਰਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਹਲਕਾ ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਗਰੀਬ, ਅਪੰਗ ਅਤੇ ਲੋੜਵੰਦ ਦੀ ਸਹਾਇਤਾ ਕਰਨਾ ਬਹੁਤ ਹੀ ਪੁੰਨ ਦਾ ਕੰਮ ਹੈ।ਉਨਾਂ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਬੱਲੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਅਮਰੀਕਾ ਵਿਖੇ ਆਰ.ਟੀ.ਐਲ ਟਰੱਕਿੰਗ ਆਈ. ਐ. ਸੀ. ਕੰਪਨੀ ਦੇ ਮਾਲਕ ਹਨ।ਅਜਿਹੇ ਪ੍ਰਵਾਸੀ ਭਾਰਤੀਆਂ ਦੀ ਦਰਿਆਦਿਲੀ ਕਾਰਨ ਹੀ ਪੰਜਾਬ ਵਿੱਚ ਅਨੇਕਾਂ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕੀਤੀ ਜਾਂਦੀ ਹੈ, ਜੋ ਲਾਮਿਸਾਲ ਹੈ। ਉਨਾਂ ਅੱਗੇ ਕਿਹਾ ਕਿ ਪੈਸਾ ਤਾਂ ਬਹੁਤ ਕੋਲ ਹੁੰਦਾ ਹੈ, ਪਰ ਦਾਨ ਕਰਨ ਦੀ ਸਮਰੱਥਾ ਕਿਸੇ ਕਿਸੇ ਨੂੰ ਹੀ ਪ੍ਰਮਾਤਮਾ ਦਿੰਦਾ ਹੈ।
ਸਮਾਗਮ ਦੇ ਅਖੀਰ ਵਿੱਚ ਪ੍ਰਵਾਸੀ ਭਾਰਤੀ ਦੇ ਪਿਤਾ ਕੁਲਦੀਪ ਸਿੰਘ, ਹਲਕਾ ਵਿਧਾਇਕ ਅਤੇ ਪਿੰਡ ਪੰਚਾਇਤ ਵੱਲੋਂ ਅਪੰਗ ਕੁਲਵਿੰਦਰ ਸਿੰਘ ਹੈਪੀ ਨੂੰ ਸਕੂਟਰੀ ਦੀਆਂ ਚਾਬੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਸਰਪੰਚ, ਬਲਵਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਚਰਨ ਸਿੰਘ, ਪਰਮਜੀਤ ਸਿੰਘ, ਮੇਵਾ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਕੌਰ ਪੰਚ, ਬੁੱਧ ਸਿੰਘ, ਤਰਸੇਮ ਸਿੰਘ, ਛਿੰਦੀ, ਬਿੱਲਾ, ਮਲਾਗਰ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਹੋਰ ਵੀ ਪਤਵੰਤੇ ਸੱਜਣ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …