ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਸਿੰਚਾਈ ਵਿਭਾਗ (ਡਰੇਨਜ) ਕਾਰਜਕਾਰੀ ਇੰਜੀਨੀਅਰ ਜਲ ਨਿਕਾਸ
ਉਸਾਰੀ ਮੰਡਲ ਵਿਖੇ ਬਤੌਰ ਡਰਾਫਟਸਮੈਨ ਪਰਮਜੀਤ ਸਿੰਘ ਸੋਢੀ ਨੂੰ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ, ਰਿਸ਼ਤੇਦਾਰਾਂ ਅਤੇ ਪਤਵੰਤਿਆਂ ਵੱਲੋਂ ਉਨਾਂ ਦਾ ਅਤੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਹਰਮੇਸ਼ ਕੁਮਾਰੀ ਦਾ ਤੋਹਫਿਆਂ ਆਦਿ ਨਾਲ ਸਨਮਾਨ ਕਰਨ ਤੋਂ ਇਲਾਵਾ ਉਹਨਾਂ ਨੂੰ ਸੇਵਾ ਮੁਕਤੀ ਤੇ ਸਨਮਾਨ ਪੱਤਰ ਵੀ ਦਿੱਤਾ ਗਿਆ।ਇੰਜੀ: ਪਵਨ ਕਪੂਰ, ਕਾਰਜਕਾਰੀ ਇੰਜੀਨੀਅਰ, ਪ੍ਰਧਾਨ ਦਲੀਪ ਸਿੰਘ ਸਿੱਧੂ, ਮੇਜਰ ਸਿੰਘ ਸੁਪਰਡੈਂਟ, ਮੈਡਮ ਨੀਨਾ ਉਪਲ, ਰਾਜ ਕੁਮਾਰ ਡੀ.ਐਚ.ਡੀ, ਸੁਰੇਸ਼ ਕੁਮਾਰ ਬਾਂਸਲ ਡੀ.ਐਚ.ਡੀ, ਗੁਰਨਾਮ ਸਿੰਘ ਸਿੱਧ੍ਵ, ਜੰਗੀਰ ਢਪਾਲੀ ਆਦਿ ਬੁਲਾਰਿਆਂ ਨੇ ਮਹਿਕਮੇ ਵਿੱਚ ਨਿਭਾਈਆਂ 33 ਸਾਲ ਬੇਦਾਗ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਹਰਨੇਕ ਸਿੰਘ ਸੋਢੀ ਵਾਸੀ ਕੋਠਾਗੁਰੂ ਦੇ ਹੋਣਹਾਰ ਸਪੁੱਤਰ ਪਰਮਜੀਤ ਸਿੰਘ ਸੋਢੀ ਨੇ ਪੂਰੀ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਉਟੀ ਨਿਭਾਈ ਅਤੇ ਉਨਾਂ ਦੀ ਸਖ਼ਸੀਅਤ ਦੇ ਵੱਖ-ਵੱਖ ਪੱਖਾਂ ਤੇ ਚਾਨਣਾ ਪਾਉਂਦੇ ਹੋਏ।ਉਨਾਂ ਦੀ ਅਗਲੀ ਜਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੇ ਅਖੀਰ ਵਿੱਚ ਪਰਮਜੀਤ ਸਿੰਘ ਸੋਢੀ ਨੇ ਕਿਹਾ ਕਿ ਉਹ ਸਮੂਹ ਸਟਾਫ ਵੱਲੋਂ ਮਿਲੇ ਪਿਆਰ ਸਤਿਕਾਰ ਨੂੰ ਹਮੇਸ਼ਾਂ ਯਾਦ ਰੱਖਣਗੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media