Thursday, June 18, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਲਾ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ PPN0107201707ਰੋਡ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੀ ਸਹਾਇਤਾ ਨਾਲ ਬਹੁਤ ਹੀ ਸੁੰਦਰ ਤੇ ਆਕਰਸ਼ਕ ਰਚਨਾਤਮਕ ਕਲਾਕ੍ਰਿਤੀਆਂ ਦਾ ਨਿਰਮਾਣ ਕੀਤਾ।ਇਹਨਾਂ ਵਸਤੂਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ ਜਿਨ੍ਹਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਬਹੁਤ ਪ੍ਰਭਾਵਿਤ ਕੀਤਾ।ਇਸ ਮੌਕੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਤੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਮੌਜੂਦ ਸਨ।ਉਹਨਾਂ ਨੇ ਬੱਚਿਆਂ ਦੀਆਂ ਸਲਾਹੁਣਯੋਗ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।ਇਸ ਕਲਾ ਪ੍ਰਦਰਸ਼ਨੀ ਦਾ ਆਯੋਜਨ ਹੈਡਮਿਸਟ੍ਰੈਸ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply